ਪੰਜਾਬ ਚ’ ਅੱਜ ਤੋਂ ਸਖ਼ਤ ਪਾਬੰਦੀਆਂ ਲਾਗੂ,ਇਹਨਾਂ ਚੀਜ਼ਾਂ ਉੱਪਰ ਮੁਕੰਮਲ ਰੋਕ,ਦੇਖੋ ਪੂਰੀ ਖ਼ਬਰ

ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਪੰਜਾਬ ’ਚ ਪਾਬੰਦੀਆਂ ਹੋਰ ਸਖਤ ਕਰ ਦਿੱਤੀਆਂ ਗਈਆਂ ਹਨ। ਇਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਹੁਕਮ ਜਾਰੀ ਕੀਤੇ ਹਨ। ਤਾਜ਼ਾ ਪਾਬੰਦੀਆਂ ਇਸ ਪ੍ਰਕਾਰ ਹਨ-

1. ਰਾਤਰੀ ਕਰਫਿਊ ਦਾ ਸਮਾਂ ਵਧਾ ਕੇ ਰਾਤ 8 ਤੋਂ ਸਵੇਰੇ 5 ਵਜੇ ਤੱਕ ਕੀਤਾ ਗਿਆ ਹੈ।

2. ਸੂਬੇ ਵਿਚਲੇ ਸਾਰੇ ਬਾਰ, ਸਿਨੇਮਾ ਹਾਲ, ਜਿਮ, ਸਪਾ, ਕੋਚਿੰਗ ਸੈਂਟਰ, ਖੇਡ ਕੰਪਲੈਕਸ ਬੰਦ ਰਹਿਣਗੇ।

3. ਸੋਮਵਾਰ ਤੋਂ ਲੈ ਕੇ ਸ਼ਨੀਵਾਰ ਤੱਕ ਰੈਸਟੋਰੈਂਟਾਂ ਤੇ ਹੋਟਲਾਂ ਨੂੰ ਸਿਰਫ ਖਾਣਾ ਘਰ ਲਿਜਾਣ ਤੇ ਹੋਮ ਡਿਲਿਵਰੀ ਦੀ ਇਜਾਜ਼ਤ ਦਿੱਤੀ ਗਈ ਹੈ।

4. ਨਿੱਜੀ ਲੈਬਾਂ ਨੇ ਆਰਟੀ-ਪੀਸੀਆਰ ਤੇ ਰੈਪਿਡ ਐਂਟੀਜੈਨ ਟੈਸਟਿੰਗ (ਆਰਏਟੀ) ਦੀਆਂ ਕੀਮਤਾਂ ਘਟਾ ਕੇ ਕ੍ਰਮਵਾਰ 450 ਰੁਪਏ ਤੇ 300 ਰੁਪਏ ਕਰ ਦਿੱਤੀਆਂ ਹਨ।

5. ਸਰਕਾਰ ਸੂਬੇ ਵਿੱਚ ਵਿਆਹਾਂ/ਸਸਕਾਰ ਸਮੇਤ ਹਰ ਤਰ੍ਹਾਂ ਦੇ ਇਕੱਠ ’ਚ 20 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਾ ਦਿੱਤੀ ਹੈ ਤੇ 10 ਤੋਂ ਵੱਧ ਵਿਅਕਤੀਆਂ ਦੇ ਇਕੱਠ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਾਊਂ ਮਨਜ਼ੂਰੀ ਜ਼ਰੂਰੀ ਕਰਾਰ ਦਿੱਤੀ ਗਈ ਹੈ।

6. ਨਵੀਆਂ ਪਾਬੰਦੀਆਂ, ਜਿਨ੍ਹਾਂ ਵਿੱਚ ਸਾਰੇ ਮਾਲ, ਦੁਕਾਨਾਂ ਤੇ ਬਾਜ਼ਾਰਾਂ ਐਤਵਾਰ ਵਾਲੇ ਦਿਨ ਬੰਦ ਕਰਨਾ ਸ਼ਾਮਲ ਹੈ, ਪਹਿਲਾਂ ਵਾਲੀਆਂ ਪਾਬੰਦੀਆਂ ਸਮੇਤ 30 ਅਪਰੈਲ ਤੱਕ ਲਾਗੂ ਰਹਿਣਗੀਆਂ।

7. ਉਡਾਣਾਂ ਰਾਹੀਂ ਪੰਜਾਬ ਆਉਣ ਵਾਲੇ ਸਾਰੇ ਵਿਅਕਤੀਆਂ ਕੋਲ ਆਰਟੀ-ਪੀਸੀਆਰ ਦੀ ਨੈਗੇਟਿਵ ਰਿਪੋਰਟ ਹੋਣੀ ਚਾਹੀਦੀ ਹੈ ਜੋ 72 ਘੰਟਿਆਂ ਤੋਂ ਪੁਰਾਣੀ ਨਾ ਹੋਵੇ ਨਹੀਂ ਤਾਂ ਉਨ੍ਹਾਂ ਦੀ ਹਵਾਈ ਅੱਡੇ ਉੱਤੇ ਹੀ ਆਰਏਟੀ ਜਾਂਚ ਕੀਤੀ ਜਾਵੇਗੀ।

8. ਜਿਨ੍ਹਾਂ ਨੇ ਕਿੱਧਰੇ ਵੀ ਵੱਡੇ ਇਕੱਠਾਂ ਵਿਚ ਸ਼ਮੂਲੀਅਤ ਕੀਤੀ ਹੈ, ਉਨਾਂ ਨੂੰ ਘਰ ਵਾਪਸੀ ’ਤੇ ਪੰਜ ਦਿਨਾਂ ਲਈ ਘਰ ਵਿੱਚ ਏਕਾਂਤਵਾਸ ਵਿਚ ਰਹਿਣਾ ਪਵੇਗਾ।

9. ਟਰਾਂਸਪੋਰਟ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਬੱਸਾਂ/ਟੈਕਸੀਆਂ ਤੇ ਆਟੋ ਰਿਕਸ਼ਿਆਂ ਵਿੱਚ ਲੋਕਾਂ ਦੀ ਗਿਣਤੀ ਦੀ ਸਮਰੱਥਾ 50 ਫੀਸਦੀ ਰੱਖੀ ਜਾਵੇ।

10. ਬੱਸ ਅੱਡਿਆਂ ਤੇ ਰੇਲਵੇ ਸਟੇਸ਼ਨਾਂ ’ਤੇ ਮੁਸਾਫਰਾਂ ਲਈ ਆਰਏਟੀ ਬੂਥ ਸਥਾਪਤ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

11. ਪਟਵਾਰੀਆਂ ਦੀ ਭਰਤੀ ਪ੍ਰੀਖਿਆ ਮੁਲਤਵੀ ਕੀਤੀ ਜਾਵੇਗੀ ਤੇ ਮੈਡੀਕਲ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਐਮਬੀਬੀਐਸ/ਬੀਡੀਐਸ/ਬੀਏਐਮਐਸ ਦੇ ਪਹਿਲੇ, ਦੂਜੇ ਤੇ ਤੀਜੇ ਵਰ੍ਹੇ ਤੇ ਪਹਿਲੇ ਵਰ੍ਹੇ ਦੇ ਨਰਸਿੰਗ ਦੇ ਵਿਦਿਆਰਥੀਆਂ ਲਈ ਆਨਲਾਈਨ ਪ੍ਰੀਖਿਆ ਕਰਵਾਈ ਜਾਵੇ।

12. ਨਿੱਜੀ ਹਸਪਤਾਲਾਂ ਨੂੰ ਕੋਵਿਡ ਦੇ ਮਰੀਜ਼ਾਂ ਲਈ 75 ਫੀਸਦੀ ਬਿਸਤਰੇ ਰਾਖਵੇਂ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।

13. ਸੂਬੇ ਦੇ ਸਰਕਾਰੀ ਤੇ ਨਿੱਜੀ ਹਸਪਤਾਲਾਂ ਵਿੱਚ ਬਿਸਤਰਿਆਂ ਦੀ ਮੌਜੂਦਗੀ ਬਾਰੇ 24 ਘੰਟੇ ਜਾਣਕਾਰੀ ਪ੍ਰਦਾਨ ਕਰਨ ਲਈ ਹੈਲਪਲਾਈਨ ਨੰਬਰ 104 ਚਾਲੂ ਰਹੇਗਾ।

14. ਆਕਸੀਜਨ ਦੀ ਉਪਲਬੱਧਤਾ ਯਕੀਨੀ ਬਣਾਉਣ ਲਈ ਇੱਕ ਕਮੇਟੀ ਕੰਮ ਕਰੇਗੀ ਜਦਕਿ ਨਿੱਜੀ ਹਸਪਤਾਲਾਂ ਨੂੰ ਜ਼ਰੂਰੀ ਦਵਾਈਆਂ ਮੁਹੱਈਆ ਕਰਵਾਈਆਂ ਜਾਣਗੀਆਂ।

ਮੁਹਾਲੀ ‘ਚ ਲੌਕਡਾਊਨ ਦਾ ਐਲਾਨ – ਮੁਹਾਲੀ ਵਿੱਚ ਬੁੱਧਵਾਰ ਨੂੰ ਮੁਕੰਮਲ ਲੌਕਡਾਊਨ ਰਹੇਗਾ। ਇਹ ਲੌਕਡਾਊਨ ਰਾਮ ਨੌਮੀ ਕਰਕੇ ਲਾਇਆ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਚੰਡੀਗੜ੍ਹ ਯੂਟੀ ਦੇ ਸਲਾਹਕਾਰ ਨੇ ਮੁਹਾਲੀ ਵਿੱਚ ਲੌਕਡਾਊਨ ਲਾਉਣ ਦੀ ਅਪੀਲ ਕੀਤੀ ਸੀ ਤਾਂ ਜੋ ਸਮੁੱਚੇ ਟ੍ਰਾਈਸਿਟੀ ਵਿੱਚ ਲੌਕਡਾਊਨ ਲਾਇਆ ਜਾ ਸਕੇ। ਇਸ ਲਈ ਪੰਜਾਬ ਸਰਕਾਰ ਨੇ ਵੀ ਲੌਕਡਾਉਨ ਦਾ ਫੈਸਲਾ ਕੀਤਾ ਹੈ।

Leave a Reply

Your email address will not be published. Required fields are marked *