ਪੰਜਾਬੀ ਗਾਇਕ ਕਰਨ ਔਜਲਾ ਦਾ ਆਪਣੇ ਸਾਥੀਆਂ ਸਮੇਤ ਇੱਥੋਂ ਦੀ ਕੇਂਦਰੀ ਜੇਲ੍ਹ ‘ਚ ਐਂਟਰੀ ਦਾ ਮਾਮਲਾ ਲਗਾਤਾਰ ਭਖਿਆ ਹੋਇਆ ਹੈ। ਇਸ ਮਾਮਲੇ ‘ਚ ਉਸ ਵੇਲੇ ਨਵਾਂ ਮੋੜ ਆਇਆ, ਜਦੋਂ ਜੇਲ੍ਹ ਮੰਤਰਾਲੇ ਵੱਲੋਂ ਇਸ ਮਾਮਲੇ ਸਬੰਧੀ ਦੂਜੀ ਵੱਡੀ ਕਾਰਵਾਈ ਕੀਤੀ ਗਈ। ਇਸ ਕਾਰਵਾਈ ਦੌਰਾਨ ਜੇਲ੍ਹ ਸੁਪਰੀਡੈਂਟ ਰਾਜੀਵ ਅਰੋੜਾ ਦਾ ਤਬਾਦਲਾ ਕਰ ਦਿੱਤਾ ਗਿਆ।
ਜੇਲ੍ਹ ਸੁਪਰੀਡੈਂਟ ਰਾਜੀਵ ਅਰੋੜਾ ਨੂੰ ਲੁਧਿਆਣਾ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਨਸ਼ਾ ਤਸਕਰ ਗੁਰਦੀਪ ਰਾਣੋ ਨੂੰ ਪਟਿਆਲਾ ਜੇਲ੍ਹ ‘ਚ ਤਬਦੀਲ ਕੀਤਾ ਗਿਆ ਸੀ। ਇਸ ਮਾਮਲੇ ਦੀ ਜਾਂਚ ਏ. ਡੀ. ਜੀ. ਪੀ. ਵੱਲੋਂ ਕੀਤੀ ਜਾ ਰਹੀ ਸੀ।
ਦੱਸਣਯੋਗ ਹੈ ਕਿ ਗਾਇਕ ਕਰਨ ਔਜਲਾ ਜੇਲ੍ਹ ਸੁਪਰੀਡੈਂਟ ਨੂੰ ਮਿਲਣ ਆਇਆ ਸੀ ਅਤੇ ਸੁਪਰੀਡੈਂਟ ਵੱਲੋਂ ਉਸ ਨੂੰ ਖਾਣੇ ‘ਤੇ ਬੁਲਾਉਣ ਦੀ ਗੱਲ ਕੀਤੀ ਸੀ। ਇਸ ਮਾਮਲੇ ਨੇ ਕਾਫੀ ਤੂਲ ਫੜ੍ਹ ਲਿਆ ਸੀ, ਜਿਸ ਤੋਂ ਬਾਅਦ ਇਸ ਸਬੰਧੀ ਜਾਂਚ ਬਿਠਾਈ ਗਈ ਸੀ। ਹੁਣ ਜੇਲ੍ਹ ਮੰਤਰਾਲੇ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਜੇਲ੍ਹ ਸੁਪਰੀਡੈਂਟ ਦਾ ਤਬਾਦਲਾ ਕਰ ਦਿੱਤਾ ਗਿਆ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ