ਇਸ ਦੇਸ਼ ਚ’ ਜਾਣ ਵਾਲੇ ਲੋਕਾਂ ਲਈ ਸਰਕਾਰ ਨੇ ਲਿਆ ਵੱਡਾ ਫੈਸਲਾ,ਦੇਖੋ ਪੂਰੀ ਖ਼ਬਰ

ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਵਿਚਾਲੇ ਦੁਨੀਆ ਭਰ ਦੇ ਮੁਲਕ ਇਸ ਦਾ ਸਾਹਮਣਾ ਕਰ ਰਹੇ ਹਨ ਪਰ ਭਾਰਤ ਵਿਚ ਇਸ ਵਾਰ ਕੋਰੋਨਾ ਹੁਣ ‘ਕਾਲ’ ਬਣ ਚੁੱਕਿਆ ਹੈ। ਹਰ ਦਿਨ ਜਿਥੇ ਕੋਰੋਨਾ ਪਾਜ਼ੇਟਿਵਾਂ ਦੀ ਗਿਣਤੀ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ ਅਤੇ ਉਥੇ ਹੀ ਮੌਤਾਂ ਦੀ ਗਿਣਤੀ ਵਿਚ ਵੀ ਇਜ਼ਾਫਾ ਹੋਇਆ ਹੈ। ਕੋਰੋਨਾ ਕਾਰਣ ਭਾਰਤ ਦੇ ਵਿਗੜਦੇ ਹਾਲਾਤਾਂ ਨੂੰ ਦੇਖਦੇ ਹੋਏ ਫਰਾਂਸ ਨੇ ਭਾਰਤ ਤੋਂ ਆਉਣ ਵਾਲੇ ਲੋਕਾਂ ਸਬੰਧੀ ਇਕ ਵੱਡਾ ਫੈਸਲਾ ਲਿਆ ਹੈ।

ਫਰਾਂਸ ਸਰਕਾਰ ਦੇ ਇਕ ਬੁਲਾਰੇ ਗੇਬ੍ਰਿਯਲ ਅਟਾਲ ਨੇ ਫੈਸਲਾ ਬਾਰੇ ਦੱਸਦੇ ਹੋਏ ਆਖਿਆ ਕਿ ਭਾਰਤ ਤੋਂ ਫਰਾਂਸ ਆਉਣ ਵਾਲੇ ਯਾਤਰੀਆਂ ਨੂੰ 10 ਦਿਨਾਂ ਲਈ ਕੁਆਰੰਟਾਈਨ ਕੀਤਾ ਜਾਵੇਗਾ। ਉਨ੍ਹਾਂ ਅੱਗੇ ਆਖਿਆ ਕਿ ਭਾਰਤੀ ਦੀ ਸਥਿਤੀ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ ਜਿਥੇ ਤੇਜ਼ੀ ਨਾਲ ਮਰੀਜ਼ ਵਧ ਰਹੇ ਹਨ।

ਇਹ ਫੈਸਲਾ ਪੈਰਿਸ ਵੱਲੋਂ ਬ੍ਰਾਜ਼ੀਲ ਤੋਂ ਆਉਣ ਵਾਲੀਆਂ ਉਡਾਣਾਂ ‘ਤੇ ਬੈਨ ਲਾਉਣ ਦੇ ਐਲਾਨ ਤੋਂ ਕੁਝ ਦਿਨਾਂ ਬਾਅਦ ਆਇਆ ਹੈ ਤਾਂ ਜੋ ਪੀ-1 ਕੋਰੋਨਾਵਾਇਰਸ ਸਟ੍ਰੇਨ ਨੂੰ ਰੋਕਿਆ ਜਾ ਸਕੇ। ਅਰਜਨਟੀਨਾ, ਚਿਲੀ ਅਤੇ ਦੱਖਣੀ ਅਫਰੀਕਾ ਦੇ ਯਾਤਰੀਆਂ ਲਈ ਲਾਜ਼ਮੀ ਕੁਆਰੰਟਾਈਨ ਰਹਿਣ ਦਾ ਹੁਕਮ ਦਿੱਤਾ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਭਾਰਤ ਵਿਚ ਵਧ ਰਹੇ ਕੋਰੋਨਾ ਨੂੰ ਦੇਖਦੇ ਹੋਏ ਯੂ. ਕੇ. ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਦੀ ਆਪਣੇ ਮੁਲਕ ਵਿਚ ਦਾਖਲ ਹੋਣ ‘ਤੇ ਬੈਨ ਲਾ ਦਿੱਤਾ ਸੀ ਅਤੇ ਨਾਲ ਹੀ ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ਨੇ ਵੀ ਕੋਰੋਨਾ ਦਾ ਕਹਿਰ ਵੱਧਦੇ ਦੇਖ ਭਾਰਤੀਆਂ ਲਈ 2 ਹਫਤੇ ਲਈ ਆਪਣੀਆਂ ਸਰਹੱਦਾਂ ਅਤੇ ਹਵਾਈ ਖੇਤਰ ਬੰਦ ਕਰ ਦਿੱਤੇ ਸਨ। ਉਥੇ ਹੀ ਭਾਰਤ ਵਿਚ ਹੁਣ ਤੱਕ ਕੋਰੋਨਾ ਦੇ 15,731,566 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 183,088 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 13,312,271 ਲੋਕ ਸਿਹਤਯਾਬ ਹੋ ਚੁੱਕੇ ਹਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

Leave a Reply

Your email address will not be published. Required fields are marked *