ਹੁਣੇ ਹੁਣੇ ਪੰਜਾਬ ਸਕੂਲ ਸਿੱਖਿਆ ਮਹਿਕਮੇ ਵੱਲੋਂ ਆਈ 12ਵੀ ਜਮਾਤ ਦੇ ਵਿਦਿਆਰਥੀਆਂ ਲਈ ਬਹੁਤ ਜਰੂਰੀ ਖ਼ਬਰ

ਪੰਜਾਬ ਸਕੂਲ ਸਿੱਖਿਆ ਮਹਿਕਮੇ ਨੇ 12ਵੀਂ ਜਮਾਤ ਦੇ ਦੋ ਸੌ ਵਿਦਿਆਰਥੀਆਂ ਨੂੰ ਟ੍ਰੇਨਿੰਗ ਕਰਵਾਉਣ ਵਾਸਤੇ ਪੰਜ ਲੱਖ ਦੀ ਗ੍ਰਾਂਟ ਜਾਰੀ ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਮਹਿਕਮੇ ਦੇ ਇਕ ਬੁਲਾਰੇ ਨੇ ਦੱਸਿਆ

ਕਿ ਇਸ ਸਾਲ 12ਵੀਂ ਜਮਾਤ ਦੇ ਇਮਤਿਹਾਨ ਦੇਣ ਵਾਲੇ ਵਿਦਿਆਰਥੀਆਂ ਨੂੰ ਉਨਾਂ ਦੀ ਦਿਲਚਸਪੀ ਅਨੁਸਾਰ ਵੱਖ-ਵੱਖ ਕੰਪਨੀਆਂ ਵਿੱਚ ਅਪਰੇਂਟਿਸਸ਼ਿਪ ਟ੍ਰੇਨਿੰਗ ਦਿੱਤੀ ਜਾਣੀ ਹੈ। ਇਹ ਟ੍ਰੇਨਿੰਗ ਦੋ ਮਹੀਨੇ ਦੀ ਹੋਵੇਗੀ।

ਟ੍ਰੇਨਿੰਗ ਦੌਰਾਨ ਮਹਿਕਮੇ ਵੱਲੋਂ ਪ੍ਰਤੀ ਮਹੀਨਾ ਪ੍ਰਤੀ ਵਿਦਿਆਰਥੀ 1250 ਰੁਪਏ ਸਟਾਈਪੇਂਡ ਦਿੱਤਾ ਜਾਵੇਗਾ। ਇਸ ਦੌਰਾਨ ਕੰਪਨੀ ਵੱਲੋਂ ਵੀ ਪ੍ਰਤੀ ਵਿਦਿਆਰਥੀ 1250 ਰੁਪਏ ਦਿੱਤੇ ਜਾਣਗੇ। ਇਸ ਤਰਾਂ ਹਰੇਕ ਵਿਦਿਆਰਥੀ ਨੂੰ ਪ੍ਰਤੀ ਮਹੀਨਾ 2500 ਰੁਪਏ ਮਿਲਣਗੇ। ਬੁਲਾਰੇ ਅਨੁਸਾਰ ਵਿਦਿਆਰਥੀਆਂ ਨੂੰ ਇਹ ਸਿਖਲਾਈ ਉਨਾਂ ਦੀ ਸਲਾਨਾ ਪ੍ਰੀਖਿਆ ਮੁਕੰਮਲ ਹੋਣ ਤੋਂ ਬਾਅਦ ਦਿੱਤੀ ਜਾਵੇਗੀ। ਇਸ ਵਾਸਤੇ ਸਕੂਲ ਮੁਖੀਆਂ ਨੂੰ ਵਿਦਿਆਰਥੀਆਂ ਕੋਲੋਂ ਸਹਿਮਤੀ ਫਾਰਮ ਭਰਵਾਉਣ ਲਈ ਆਖਿਆ ਗਿਆ ਹੈ।

ਬੁਲਾਰੇ ਅਨੁਸਾਰ ਅਪਰੇਂਟਿਸਸ਼ਿਪ ਦੇ ਦੋ ਮਹੀਨੇ ਪੂਰੇ ਹੋਣ ਤੋਂ ਬਾਅਦ ਵੀ ਕੰਪਨੀ ਅਤੇ ਵਿਦਿਆਰਥੀ ਦੀ ਆਪਸੀ ਤਾਲਮੇਲ ਦੇ ਆਧਾਰ ’ਤੇ ਇਹ ਅਪਰੇਂਟਿਸਸ਼ਿਪ ਅੱਗੇ ਹੋਰ ਵਧਾਈ ਜਾ ਸਕਦੀ ਹੈ ਪਰ ਇਸ ਵਾਸਤੇ ਕੰਪਨੀ ਨੂੰ ਹੀ ਵਿਦਿਆਰਥੀ ਨੂੰ 2500 ਰੁਪਏ ਪ੍ਰਤੀ ਮਹੀਨਾ ਸਟਾਈਪੇਂਡ ਦੇਣਾ ਪਵੇਗਾ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

Leave a Reply

Your email address will not be published. Required fields are marked *