ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੁਣ ਮਾਸਕ ਬਾਰੇ ਕਰਤਾ ਇਹ ਵੱਡਾ ਐਲਾਨ-ਹੋ ਜਾਓ ਸਾਵਧਾਨ

ਲਗਾਤਾਰ ਵੱਧ ਰਹੇ ਕੋਰੋਨਾ ਕੇਸਾਂ ਨੂੰ ਦੇਖਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮਾਸਕ ਪਹਿਨਣ ਨੂੰ ਲੈ ਕੇ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਹਾਈਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਜਿਹੜੇ ਵਿਅਕਤੀ ਮਾਸਕ ਪਾ ਕੇ ਆਪਣੇ ਮੂੰਹ ਜਾਂ ਨੱਕ ਨੂੰ ਖੁੱਲ੍ਹਾ ਛੱਡਦੇ ਹਨ, ਉਨ੍ਹਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।

ਹਾਈਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਨੂੰ ਹੁਕਮ ਜਾਰੀ ਕੀਤੇ ਹਨ ਕਿ ਮਾਸਕ ਨੂੰ ਨੱਕ ਤੋਂ ਹੇਠਾਂ ਪਹਿਨਣ ਵਾਲਿਆਂ ਨੂੰ ਬਗੈਰ ਮਾਸਕ ਦੇ ਮੰਨਦੇ ਹੋਏ ਸਖ਼ਤੀ ਨਾਲ ਉਨ੍ਹਾਂ ਦੇ ਚਲਾਨ ਕੱਟੇ ਜਾਣ।ਹਾਈਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਸਿਹਤ ਅਧਿਕਾਰੀਆਂ ਨੂੰ ਲੋਕਾਂ ਨੂੰ ਮਾਸਕ ਪਾਉਣਾ ਯਕੀਨੀ ਕਰਨ ਲਈ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ।

ਅਦਾਲਤ ਨੇ ਸਾਫ ਕੀਤਾ ਹੈ ਕਿ ਜਨਤਕ ਅਤੇ ਨਿੱਜੀ ਸੰਸਥਾਵਾਂ ਦੇ ਮੁਖੀ ਆਪਣੇ ਮੁਲਾਜ਼ਮਾਂ ਨੂੰ ਉਚਿਤ ਤਰੀਕੇ ਨਾਲ ਮਾਸਕ ਪਹਿਨਣ ਲਈ ਜਾਗਰੂਕ ਕਰਨਗੇ। ਲਾਪਰਵਾਹੀ ਅਤੇ ਖਾਨਾਪੂਰਤੀ ਲਈ ਮਾਸਕ ਪਾ ਕੇ ਮੂੰਹ ਅਤੇ ਨੱਕ ਖੁੱਲ੍ਹਾ ਰੱਖਣ ਵਾਲਿਆਂ ਲਈ ਕਾਰਵਾਈ ਦੇ ਹੁਕਮ ਅਦਾਲਤ ਨੇ ਦਿੱਤੇ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਸਮੇਤ ਚੰਡੀਗੜ੍ਹ ਅਤੇ ਹਰਿਆਣਾ ‘ਚ ਕੋਰੋਨਾ ਦੇ ਕੇਸਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਦੇਸ਼ ‘ਚ ਆਕਸੀਜਨ ਦੀ ਕਮੀ ਕਾਰਨ ਵੱਡੀ ਗਿਣਤੀ ‘ਚ ਮਰੀਜ਼ਾਂ ਦੀਆਂ ਜਾਨਾਂ ਜਾ ਰਹੀਆਂ ਹਨ।

ਅਜਿਹੇ ਹਾਲਾਤ ‘ਚ ਜੇਕਰ ਕੋਰੋਨਾ ਬੀਮਾਰੀ ਨੂੰ ਲੋਕ ਹਲਕੇ ‘ਚ ਲੈਣਗੇ ਤਾਂ ਆਉਣ ਵਾਲੇ ਦਿਨਾਂ ‘ਚ ਹਾਲਾਤ ਹੋਰ ਵੀ ਖ਼ਰਾਬ ਹੋਣ ਦੀ ਸੰਭਾਵਨਾ ਹੈ। ਇਸ ਲਈ ਲੋਕਾਂ ਨੂੰ ਆਪਣਾ ਅਤੇ ਆਪਣਿਆਂ ਦਾ ਬਚਾਅ ਕਰਦੇ ਹੋਏ ਸਰਕਾਰ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨਾ ਚਾਹੀਦਾ ਹੈ।

Leave a Reply

Your email address will not be published.