ਹੁਣ ਕੈਪਟਨ ਅਮਰਿੰਦਰ ਸਿੰਘ ਨੇ ਕਰਤਾ ਇਹ ਵੱਡਾ ਐਲਾਨ – ਲੋਕਾਂ ਚ ਛਾ ਗਈ ਖੁਸ਼ੀ ਦੀ ਲਹਿਰ

ਸੂਬੇ ਦੀ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਲੋਕਾਂ ਦੀ ਸੁਰੱਖਿਆ ਲਈ ਇਹਤਿਆਤ ਵਰਤਣ ਦੇ ਆਦੇਸ਼ ਵੀ ਦਿੱਤੇ ਜਾ ਰਹੇ ਹਨ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਕਰੋਨਾ ਦੇ ਕਾਰਨ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਉਣ ਲਈ ਰੋਜ਼ਗਾਰ ਮੇਲੇ ਲਗਵਾਏ ਗਏ ਹਨ ।

ਉਥੇ ਹੀ ਇਕ ਨੌਜਵਾਨ ਨੂੰ 1 ਲੱਖ ਨੌਕਰੀਆਂ ਦੇਣ ਦਾ ਵਾਅਦਾ ਵੀ ਕੀਤਾ ਹੈ, ਜਿਸ ਨੂੰ ਪੂਰਾ ਕਰ ਰਹੇ ਹਨ। ਪੰਜਾਬ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਆਧਾਰ ਤੇ ਨੌਕਰੀਆ ਮੁਹਈਆ ਕਰਵਾਈਆਂ ਜਾ ਰਹੀਆਂ ਹਨ ਜਿਸ ਨਾਲ ਸੂਬੇ ਦਾ ਆਰਥਿਕ ਵਿਕਾਸ ਹੋ ਸਕੇ।

ਹੁਣ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਉਥੇ ਹੀ ਗ਼ਰੀਬ ਲੜਕੀਆਂ ਦੇ ਵਿਆਹ ਸਮੇਂ ਸ਼ਗਨ ਸਕੀਮ ਦਾ ਅਰੰਭ ਵੀ ਕੀਤਾ ਗਿਆ ਸੀ। ਸਰਕਾਰ ਵੱਲੋਂ ਜਾਰੀ ਕੀਤੀ ਗਈ ਸ਼ਗਨ ਸਕੀਮ ਦੇ ਵਿੱਚ ਜਿਥੇ ਗਰੀਬ ਵਰਗ ਦੀਆਂ ਲੜਕੀਆਂ ਨੂੰ ਵਿਆਹ ਦੇ ਮੌਕੇ ਤੇ 21 ਹਜ਼ਾਰ ਰੁਪਏ ਸ਼ਗਨ ਸਕੀਮ ਦੇ ਤਹਿਤ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਉਸ ਨੂੰ ਹੁਣ ਸੂਬਾ ਸਰਕਾਰ ਵੱਲੋ ਵਧਾ ਕੇ 51 ਹਜ਼ਾਰ ਰੁਪਏ ਕਰ ਦਿੱਤੇ ਜਾਣ ਨੂੰ ਮਨਜ਼ੂਰੀ ਦਿੱਤੀ ਗਈ ਹੈ। ਸਰਕਾਰ ਵੱਲੋਂ ਲਾਗੂ ਕੀਤੀ ਗਈ ਇਸ ਨਵੀਂ ਯੋਜਨਾ ਦੇ ਅਨੁਸਾਰ ਇਸ ਦੀ ਸ਼ੁਰੂਆਤ ਸੂਬਾ ਸਰਕਾਰ ਵੱਲੋਂ 2020 ਵਿੱਚ ਕੀਤੀ ਗਈ। ਇਸ ਯੋਜਨਾ ਦਾ ਫਾਇਦਾ ਹਰ ਵਰਗ ਦੇ ਅਨੁਸੂਚਿਤ ਜਾਤੀ ਅਤੇ ਪੱਛੜੀਆਂ ਜਾਤੀਆਂ ਦੇ ਲੋਕਾਂ ਨੂੰ ਦਿੱਤਾ ਜਾ ਰਿਹਾ ਹੈ।

ਜਿਸ ਵਿੱਚ ਕਮਜ਼ੋਰ ਵਰਗ ਦੇ ਪਰਿਵਾਰਾਂ ਵਿੱਚ ਵਿਧਵਾਵਾਂ, ਉਨ੍ਹਾਂ ਦੀਆਂ ਧੀਆਂ , 18 ਸਾਲ ਦੀ ਉਮਰ ਤੋਂ ਵੱਧ ਹੋਣ, ਤਲਾਕਸ਼ੁਦਾ ਔਰਤਾਂ ਦੀ ਸਹਾਇਤਾ ਲਈ ਵੀ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਸਮਾਜਿਕ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਮੁੱਖ ਮੰਤਰੀ ਵੱਲੋਂ ਆਰੰਭ ਕੀਤੇ ਗਏ ਇਨ੍ਹਾਂ ਕਾਰਜਾਂ ਦੀ ਸ਼ਲਾਘਾ ਕੀਤੀ ਗਈ ਹੈ। ਸਰਕਾਰ ਵੱਲੋਂ ਲਾਗੂ ਕੀਤੀ ਗਈ ਇਸ ਸਕੀਮ ਦੇ ਤਹਿਤ 60 ਹਜ਼ਾਰ ਲਾਭਪਾਤਰੀਆਂ ਨੂੰ ਇਸ ਦਾ ਫਾਇਦਾ ਪਹੁੰਚੇਗਾ।

Leave a Reply

Your email address will not be published.