ਅਚਾਨਕ ਹੁਣੇ ਹੁਣੇ ਇਥੇ ਸ਼ੁਕਰਵਾਰ ਸ਼ਾਮ 8 ਵਜੇ ਤੋਂ ਮੰਗਲਵਾਰ ਸਵੇਰੇ 7 ਵਜੇ ਤੱਕ ਲਈ ਕਰਫਿਊ ਦਾ ਹੋ ਗਿਆ ਐਲਾਨ

ਕਰੋਨਾ ਦੇ ਵਧ ਰਹੇ ਕੇਸਾਂ ਨਾਲ ਦੇਸ਼ ਦੀ ਸਥਿਤੀ ਹੋਰ ਵੀ ਜਿਆਦਾ ਭਿਆਨਕ ਹੁੰਦੀ ਨਜ਼ਰ ਆ ਰਹੀ ਹੈ। ਚੀਨ ਤੋਂ ਸ਼ੁਰੂ ਹੋਈ ਇਸ ਕਰੋਨਾ ਨੇ ਬਹੁਤ ਸਾਰੇ ਦੇਸ਼ਾਂ ਨੂੰ ਮੁੜ ਤੋਂ ਆਪਣੀ ਚਪੇਟ ਵਿਚ ਲੈ ਲਿਆ ਹੈ। ਕੋਈ ਵੀ ਦੇਸ਼ ਇਸ ਦੀ ਚਪੇਟ ਵਿਚ ਆਉਣ ਤੋਂ ਨਹੀਂ ਬਚ ਸਕਿਆ ਉੱਥੇ ਹੀ ਕਰੋਨਾ ਦੀ ਅਗਲੀ ਲਹਿਰ ਫਿਰ ਤੋਂ ਬਹੁਤ ਸਾਰੇ ਦੇਸ਼ਾਂ ਵਿੱਚ ਹਾਵੀ ਹੁੰਦੀ ਨਜ਼ਰ ਆ ਰਹੀ ਹੈ।

ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿੱਚ ਕੋਰੋਨਾ ਨਾਲ ਸਭ ਤੋਂ ਜ਼ਿਆਦਾ ਮਰੀਜ਼ ਪ੍ਰਭਾਵਤ ਹੋਏ ਹਨ। ਜਿੱਥੇ ਟੀਕਾਕਰਨ ਪ੍ਰਣਾਲੀ ਦੇ ਜ਼ਰੀਏ ਇਸ ਕਰੋਨਾ ਉਪਰ ਕਾਫੀ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ। ਉਥੇ ਹੀ ਭਾਰਤ ਵਿੱਚ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਦਿਨੋ-ਦਿਨ ਵਧ ਰਹੀ ਹੈ।ਹੁਣ ਅਚਾਨਕ ਇੱਥੇ ਸ਼ੁੱਕਰਵਾਰ ਸ਼ਾਮ 8 ਵਜੇ ਤੋਂ ਮੰਗਲਵਾਰ ਸਵੇਰੇ 7 ਵਜੇ ਤੱਕ ਲਈ ਕਰਫਿਊ ਦਾ ਐਲਾਨ ਹੋ ਗਿਆ ਹੈ।

ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਦੇਸ਼ ਅੰਦਰ ਜਿਥੇ ਸਭ ਤੋਂ ਜ਼ਿਆਦਾ ਪ੍ਰਭਾਵਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ। ਉੱਥੇ ਹੀ ਹੋਰ ਵੀ ਬਹੁਤ ਸਾਰੇ ਸੂਬੇ ਕਰੋਨਾ ਦੇ ਪ੍ਰਭਾਵ ਹੇਠ ਵਧੇਰੇ ਆ ਰਹੇ ਹਨ। ਉੱਤਰ ਪ੍ਰਦੇਸ਼ ਦੇ ਵਿੱਚ ਵੀ ਕਰੋਨਾ ਦੇ ਕੇਸਾਂ ਵਿੱਚ ਤੇਜ਼ੀ ਦਰਜ ਕੀਤੀ ਜਾ ਰਹੀ ਹੈ। ਜਿੱਥੇ ਸੂਬਾ ਸਰਕਾਰ ਵੱਲੋਂ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ।

ਸੂਬੇ ਵਿੱਚ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਪਹਿਲਾਂ ਕਈ ਜ਼ਿਲ੍ਹਿਆਂ ਵਿੱਚ 144 ਧਾਰਾ ਵੀ ਲਗਾਈ ਗਈ ਸੀ। ਪਰ ਉਥੇ ਹੀ ਸੂਬੇ ਅੰਦਰ ਰਿਕਾਰਡਤੋੜ ਕਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ। ਜਿਸ ਕਾਰਨ ਸਰਕਾਰ ਵੱਲੋਂ ਹੋਰ ਸਖ਼ਤੀ ਵਧਾਈ ਜਾ ਰਹੀ ਹੈ। ਇਸ ਲਈ ਸੂਬਾ ਸਰਕਾਰ ਵੱਲੋਂ 3 ਦਿਨ ਦਾ ਕਰਫ਼ਿਊ ਲਗਾਉਣ ਦਾ ਐਲਾਨ ਕਰ ਦਿੱਤਾ ਹੈ। ਪਹਿਲਾਂ ਲਾਗੂ ਕੀਤੇ ਗਏ ਆਦੇਸ਼ਾਂ ਦੇ ਅਨੁਸਾਰ ਸ਼ਨੀਵਾਰ ਅਤੇ ਐਤਵਾਰ ਨੂੰ ਪੂਰੀ ਤਰ੍ਹਾਂ ਲਾਕਡਾਊਨ ਲਾਗੂ ਰਹੇਗਾ।

ਸੂਬਾ ਸਰਕਾਰ ਵੱਲੋਂ ਹੁਣ ਉੱਤਰ ਪ੍ਰਦੇਸ਼ ਦੇ ਵਿੱਚ ਸ਼ੁੱਕਰਵਾਰ ਸ਼ਾਮ 8 ਵਜੇ ਤੋਂ ਲੈ ਕੇ ਮੰਗਲਵਾਰ ਸਵੇਰੇ 7 ਵਜੇ ਤੱਕ ਤਾਲਾਬੰਦੀ ਕੀਤੇ ਜਾਣ ਦੇ ਆਦੇਸ਼ ਲਾਗੂ ਕੀਤੇ ਗਏ ਹਨ। ਜ਼ਰੂਰੀ ਚੀਜ਼ਾਂ ਦੀਆਂ ਦੁਕਾਨਾਂ ਅਤੇ ਜ਼ਰੂਰੀ ਸੇਵਾਵਾਂ ਨੂੰ ਜਾਰੀ ਰੱਖਿਆ ਜਾਵੇਗਾ। ਸੂਬੇ ਦੇ 10 ਸਭ ਤੋਂ ਜ਼ਿਆਦਾ ਪ੍ਰਭਾਵਤ ਹੋਣ ਵਾਲੇ ਸ਼ਹਿਰਾਂ ਵਿੱਚ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਜਿਸ ਦਾ ਸਮਾਂ ਵਧਾ ਦਿੱਤਾ ਗਿਆ ਹੈ। ਸੂਬੇ ਅੰਦਰ ਇਸ ਸਮੇਂ 3 ਲੱਖ 41 ਐਕਟਿਵ ਕੇਸ ਹਨ। ਜਿਨ੍ਹਾਂ ਨੂੰ ਵੇਖਦੇ ਹੋਏ ਸੂਬਾ ਸਰਕਾਰ ਵੱਲੋਂ ਗੰਭੀਰਤਾ ਨਾਲ ਕੇ ਫੈਸਲੇ ਲਏ ਜਾ ਰਹੇ ਹਨ।

Leave a Reply

Your email address will not be published.