ਪੰਜਾਬੀ ਸੰਗੀਤ ਜਗਤ ਨੂੰ ਵੱਡਾ ਝੱਟਕਾ-ਹੁਣੇ ਹੁਣੇ ਇਸ ਮਸ਼ਹੂਰ ਹਸਤੀ ਦੀ ਹੋਈ ਅਚਾਨਕ ਮੌਤ ਤੇ ਛਾਇਆ ਸੋਗ

ਅੱਜ ਕਰੋਨਾ ਕਾਰਨ ਭਿਆਨਕ ਸਥਿਤੀ ਬਣੀ ਹੋਈ ਹੈ, ਉਥੇ ਹੀ ਆਏ ਦਿਨ ਹੀ ਦੁੱਖ ਭਰੀਆਂ ਖਬਰਾਂ ਸੁਣਨ ਨੂੰ ਮਿਲ ਰਹੀਆਂ ਹਨ। ਅਜਿਹੀਆਂ ਮੰਦਭਾਗੀਆਂ ਖਬਰਾਂ ਲੋਕਾਂ ਨੂੰ ਸੋਗਮਈ ਮਾਹੌਲ ਦੇ ਰਹੀਆਂ ਹਨ। ਇਸ ਸਾਲ ਵਿੱਚ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ ।

ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇੱਕ ਤਾਂ ਕਰੋਨਾ,ਤੇ ਸ਼ਹੀਦ ਹੋਏ ਕਿਸਾਨਾਂ ਨੇ ਲੋਕਾਂ ਨੂੰ ਇਨ੍ਹਾਂ ਤੋੜਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹਲੂਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ।ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਗਹਿਰਾ ਅਸਰ ਪੈਂਦਾ ਹੈ।

ਇਸ ਸਾਲ ਦੇ 4 ਮਹੀਨਿਆਂ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਤੇ ਉਨ੍ਹਾਂ ਦੇ ਨਜ਼ਦੀਕੀ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਹੁਣ ਪੰਜਾਬੀ ਸੰਗੀਤ ਜਗਤ ਨੂੰ ਵੱਡਾ ਝਟਕਾ ਲੱਗਾ ਹੈ ਜਿਥੇ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਹੁਤ ਸਾਰੇ ਹਿੱਟ ਗੀਤਾਂ ਦੇ ਰਚੇਤਾ ਮੀਤ ਮਾਜਰੀ ਵਾਲਾ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਦਿਹਾਂਤ ਕੱਲ ਸਵੇਰੇ 4:30 ਵਜੇ ਦੇ ਕਰੀਬ ਜਵੱਦੀ ਲੁਧਿਆਣਾ ਵਿੱਚ ਹੋਇਆ ਹੈ। ਕੱਲ ਬਾਅਦ ਦੁਪਹਿਰ ਉਨ੍ਹਾਂ ਦਾ ਅੰਤਿਮ ਸੰਸਕਾਰ ਵੀ ਸੀਮਤ ਲੋਕਾਂ ਦੀ ਮੌਜੂਦਗੀ ਵਿੱਚ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ ਹੈ। ਇਸ ਮੌਕੇ ਤੇ ਉਨ੍ਹਾਂ ਦੀ ਪਤਨੀ, ਧੀਆਂ, ਪੁੱਤਰ, ਜਵਾਈ ਅਤੇ ਕੁਝ ਗਾਇਕ ਵੀ ਸ਼ਾਮਲ ਸਨ। ਉਨ੍ਹਾਂ ਬਾਰੇ ਬੋਲਦਿਆਂ ਹੋਇਆਂ ਗਾਇਕ ਪਾਲੀ ਦੇਤਵਾਲੀਆ ਨੇ ਆਖਿਆ ਹੈ ਕਿ ਉਨ੍ਹਾਂ ਦੇ ਗੀਤਾਂ ਸਦਕਾ ਮੀਤ ਮਾਜਰੀ ਵਾਲਾ ਨੂੰ ਦੁਨੀਆ ਹਮੇਸ਼ਾ ਯਾਦ ਰੱਖੇਗੀ।

ਪੰਜਾਬੀ ਕਲਾਕਾਰ ਮੰਚ ਦੇ ਚੇਅਰਮੈਨ ਤੇ ਗਾਇਕ ਪਾਲੀ ਦੇਤਵਾਲੀਆ, ਰਾਜਦੀਪ ਕੌਰ, ਗਾਇਕ ਸੁਖਵਿੰਦਰ ਸੁੱਖੀ,ਧੀਰਾ ਚਮਕੀਲਾ, ਗਾਇਕ ਜਗਦੇਵ ਖਾਨ, ਗਾਇਕ ਪਰਗਟ ਖਾਨ, ਗਾਇਕ ਰਵਿੰਦਰ ਸਿੰਘ ਦੀਵਾਨਾ, ਗਾਇਕ ਹਰਬੰਸ ਸਹੋਤਾ, ਗਾਇਕ ਜਸਵੰਤ ਗਿੱਲ , ਨੰਦਾ ਰੰਗੀਆ, ਗਾਇਕ ਕੇਵਲ ਜਲਾਲ, ਤੇ ਹੋਰ ਸਖਸ਼ੀਅਤਾਂ ਵੱਲੋਂ ਵੀ ਮੀਤ ਮਾਜਰੀ ਵਾਲਾ ਦੇ ਦਿਹਾਂਤ ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

Leave a Reply

Your email address will not be published. Required fields are marked *