ਹੁਣੇ ਹੁਣੇ ਪੰਜਾਬ ਚ’ 6 ਵਜ਼ੇ ਤੋਂ ਬਾਅਦ ਇਹ ਚੀਜ਼ਾਂ ਬੰਦ ਕਰਨ ਦੇ ਆਦੇਸ਼ ਹੋਏ ਜ਼ਾਰੀ-ਹੋਜੋ ਸਾਵਧਾਨ

ਕੋਰੋਨਾ ਦੇ ਵੱਧਦੇ ਕੇਸਾਂ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਐਤਵਾਰ ਨੂੰ ਨਵੀਆਂ ਪਾਬੰਦੀਆਂ ਲਾਗੂ ਕੀਤੀਆਂ ਹਨ।ਇਨ੍ਹਾਂ ਨਵੀਆਂ ਪਾਬੰਦੀਆਂ ਵਿੱਚ ਧਾਰਮਿਕ ਸਥਾਨਾਂ ਨੂੰ ਸ਼ਾਮ 6 ਵਜੇ ਬੰਦ ਕਰਨ ਦੇ ਆਦੇਸ਼ ਹਨ।ਪਰ ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ ਵਿੱਚ ਇਹ ਨਿਯਮ ਲਾਗੂ ਹੁੰਦਾ ਦਿਖਾਈ ਨਹੀਂ ਦਿੱਤਾ।ਮੰਦਰ 6 ਵਜੇ ਤੋਂ ਬਾਅਦ ਵੀ ਖੁੱਲ੍ਹਾ ਦਿਖਾਈ ਦਿੱਤਾ ਅਤੇ ਸ਼ਰਧਾਲੂ ਦਰਸ਼ਨਾਂ ਲਈ ਆਉਂਦੇ ਰਹੇ।

ਇਸ ਤੇ ਮੰਦਰ ਕਮੇਟੀ ਵੀ ਕੁੱਝ ਬੋਲਣ ਲਈ ਤਿਆਰ ਨਹੀਂ।ਲੋਕਾਂ ਨੇ ਕਿਹਾ ਕਿ ਸਰਕਾਰ ਆਪਣੀ ਥਾਂ ਠੀਕ ਹੈ ਪਰ ਲੋਕ ਕੰਮ ਕਾਰ ਤੋਂ ਲੇਟ ਫ੍ਰੀ ਹੁੰਦੇ ਹਨ।ਜਿਸ ਕਾਰਨ ਮੱਥਾ ਨਹੀਂ ਟੇਕ ਪਾਉਂਦੇ।ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਤੋਂ ਬੱਚਣਾ ਵੀ ਜ਼ਰੂਰੀ ਹੈ।ਦੂਰੋਂ ਆਉਣ ਵਾਲੀ ਸੰਗਤ ਲਈ ਔਖਾ ਹੋ ਜਾਂਦਾ ਹੈ।ਐਤਵਾਰ ਨੂੰ ਪੰਜਾਬ ਸਰਕਾਰ ਨੇ ਨਵੀਆਂ ਪਾਬੰਦੀਆਂ ਦਾ ਐਲਾਨ ਕੀਤਾ ਸੀ। ਇਹ ਪਾਬੰਦੀਆਂ 15 ਮਈ ਤੱਕ ਜਾਰੀ ਰਹਿਣਗੀਆਂ।

1. ਸਾਰੀਆਂ ਗੈਰ ਜ਼ਰੂਰੀ ਦੁਕਾਨਾਂ ਬੰਦ ਰਹਿਣਗੀਆਂ।
ਇਸ ਤੋਂ ਇਲਾਵਾ ਜ਼ਰੂਰੀ ਸੇਵਾਵਾਂ ਵਿੱਚ ਕੈਮਿਸਟ, ਦੁੱਧ, ਬ੍ਰੈੱਡ, ਫਲ, ਸਬਜੀਆਂ, ਪੋਲਟਰੀ ਮੀਟ, ਦੀਆਂ ਦੁਕਾਨਾਂ ਅਤੇ ਮੋਬਾਇਲ ਰਿਪੇਅਰ ਆਦਿ ਖੁੱਲ੍ਹਣਗੀਆਂ।

2. ਬਿਨ੍ਹਾਂ ਕੋਵਿਡ ਨੈਗੇਟਿਵ ਰਿਪੋਰਟ ਜਾਂ ਕੋਰੋਨਾ ਵੈਕਸਿਨ ਸਰਟੀਫਿਕੇਟ ਦੇ ਕੋਈ ਵੀ ਪੰਜਾਬ ਅੰਦਰ ਹਵਾਈ ਸੇਵਾ, ਰੇਲ ਜਾਂ ਸੜਕ ਦੇ ਰਸਤੇ ਦਾਖਲ ਨਹੀਂ ਹੋ ਸਕਦਾ।

3. ਸਾਰੀ ਸਰਕਾਰੀ ਦਫ਼ਤਰ ਅਤੇ ਬੈਂਕ ਸਿਰਫ 50 ਫੀਸਦ ਸਟਾਫ ਨਾਲ ਹੀ ਕੰਮ ਕਰਨਗੇ।

4. ਫੋਰ ਵ੍ਹੀਲਰ ਵਾਹਨ ‘ਚ ਸਿਰਫ ਦੋ ਲੋਕ ਹੀ ਬੈਠਣਗੇ।

5. ਪਰਿਵਾਰਕ ਮੈਂਬਰ ਤੋਂ ਬਿਨ੍ਹਾਂ ਮੋਟਰਸਾਇਕਲ ਜਾਂ ਸਕੂਟਰ ਤੇ ਦੋ ਲੋਕ ਸਫ਼ਰ ਨਹੀਂ ਕਰ ਸਕਣਗੇ।

6. ਵਿਆਹ ਅਤੇ ਅੰਤਿਮ ਸੰਸਕਾਰ ਵਿੱਚ ਸਿਰਫ 10 ਲੋਕ ਹੀ ਸ਼ਾਮਲ ਹੋ ਸਕਣਗੇ।

7. ਵੀਕੈਂਡ ਲੌਕਡਾਊਨ ਜਾਂ ਨਾਈਟ ਕਰਫਿਊ ਨੂੰ ਯਕੀਨੀ ਬਣਾਉਣ ਲਈ ਠੀਕਰੀ ਪਹਿਰੇ ਲਾਏ ਜਾਣਗੇ।

8. ਧਾਰਮਿਕ ਸਥਾਨ ਸ਼ਾਮ 6 ਵਜੇ ਬੰਦ ਹੋ ਜਾਣਗੇ।

9. ਰੇੜ੍ਹੀ-ਫੜ੍ਹੀ ਲਾਉਣ ਵਾਲਿਆਂ ਦਾ ਵੀ ਹੋਏਗਾ RT-PCR ਟੈਸਟ।

10. ਕਿਸਾਨ ਯੂਨੀਅਨਾਂ ਅਤੇ ਧਾਰਮਿਕ ਨੇਤਾਵਾਂ ਨੂੰ ਅਪੀਲ ਹੈ ਕਿ ਟੋਲ ਪਲਾਜ਼ਾ ਆਦਿ ਤੇ ਇਕੱਠ ਨਾ ਕਰਨ ਅਤੇ ਪ੍ਰਦਰਸ਼ਨਕਾਰੀਆਂ ਦੀ ਗਿਣਤੀ ਵੀ ਸੀਮਤ ਕਰਨ।

Leave a Reply

Your email address will not be published. Required fields are marked *