ਕਰੋਨਾ ਦੇ ਕਹਿਰ ਚ’ ਕੈਪਟਨ ਨੇ ਦਿੱਤੀ ਵੱਡੀ ਚੇਤਾਵਨੀਂ-ਹੁਣ ਇਹ ਸਖਤ ਨਿਰਦੇਸ਼ ਕੀਤੇ ਜ਼ਾਰੀ,ਦੇਖੋ ਪੂਰੀ ਖਬਰ

ਕੋਰੋਨਾਵਾਇਰਸ ਨਾਲ ਹਾਲਾਤ ਹੋਰ ਵਿਗੜ ਸਕਦੇ ਹਨ। ਇਸ ਨੂੰ ਲੈ ਕੇ ਪੰਜਾਬ ਸਰਕਾਰ ਚੌਕਸ ਹੋ ਗਈ ਹੈ। ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਜੇਕਰ ਹਾਲਾਤ ਵਿਗੜਦੇ ਗਏ ਤਾਂ ਮੁਕੰਮਲ ਲੌਕਡਾਊਨ ਤੋਂ ਬਿਨਾਂ ਕੋਈ ਚਾਰਾ ਨਹੀਂ ਬਚੇਗਾ।

ਇਸ ਦੇ ਨਾਲ ਹੀ ਭਵਿੱਖੀ ਸੰਕਟ ਨਾਲ ਨਜਿੱਠਣ ਲਈ ਮੁੱਖ ਮੰਤਰੀ ਨੇ ਅਗਲੇ 10 ਦਿਨਾਂ ਵਿੱਚ ਬੈੱਡਾਂ ਦੀ ਸਮਰੱਥਾ 20 ਫੀਸਦੀ ਤੱਕ ਵਧਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਮਰੀਜ਼ਾਂ ਨੂੰ ਰੱਖਣ ਲਈ ਸਟੇਡੀਅਮ, ਜਿਮਨੇਜ਼ੀਅਮ ਤੇ ਹੋਰ ਥਾਵਾਂ ਨੂੰ ਤਿਆਰ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਟੈਂਟ ਵਾਲੇ ਕੈਂਪ ਸਥਾਪਤ ਕਰਨ ਤੇ ਜਿਮ/ਹਾਲਜ਼ ਨੂੰ ਐਲ-2 ਤੇ ਐਲ-3 ਸਹੂਲਤਾਂ ਵਿੱਚ ਤਬਦੀਲ ਕਰਨ ਲਈ ਵੀ ਕਿਹਾ ਹੈ। ਉਨ੍ਹਾਂ ਪੇਂਡੂ ਵਿਕਾਸ ਤੇ ਹੋਰ ਵਿਭਾਗਾਂ ਦੇ ਸਟਾਫ ਦੀਆਂ ਸੇਵਾਵਾਂ ਲੈਣ ਦੇ ਵੀ ਹੁਕਮ ਦਿੱਤੇ ਹਨ।

ਦੱਸ ਦਈਏ ਕਿ ਕੋਰੋਨਾ ਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਸੋਮਵਾਰ ਨੂੰ ਹੋਈ ਮੀਟਿੰਗ ਵਿੱਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਪਸ਼ਟ ਕੀਤਾ ਕਿ ਕਰੋਨਾ ਦੀ ਸਥਿਤੀ ਬਹੁਤ ਭਿਆਨਕ ਬਣੀ ਹੋਈ ਹੈ। ਸੂਬੇ ਵਿਚ ਐਲ-3 ਲਈ ਸਿਰਫ਼ 300 ਬੈੱਡ ਉਪਲੱਬਧ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਪੌਜ਼ੇਟੀਵਿਟੀ ਦਰ 12 ਫੀਸਦੀ ਉਤੇ ਖੜ੍ਹੀ ਹੈ। ਪਿਛਲੇ 7-10 ਦਿਨਾਂ ਤੋਂ ਮਾਲਵਾ ਖੇਤਰ ਵਿੱਚ ਕਰੋਨਾ ਦੇ ਕੇਸ ਲਗਾਤਾਰ ਵੱਧ ਰਹੇ ਹਨ ਤੇ ਮੌਤ ਦਰ 2 ਫੀਸਦੀ ਦੇ ਨੇੜੇ ਪਹੁੰਚ ਗਈ ਹੈ।

ਹਾਲਾਤ ਨੂੰ ਕੰਟਰੋਲ ਕਰਨ ਲਈ ਕੋਵਿਡ ਮਾਹਿਰਾਂ ਦੀ ਕਮੇਟੀ ਦੇ ਮੁਖੀ ਡਾ. ਕੇਕੇ ਤਲਵਾੜ ਨੇ ਪੇਂਡੂ ਇਲਾਕਿਆਂ ਵਿੱਚ ਗੰਭੀਰ ਮਰੀਜ਼ਾਂ ਦੀ ਤੇਜ਼ੀ ਨਾਲ ਸ਼ਨਾਖ਼ਤ ਕਰਨ ਲਈ ਘਰੇਲੂ ਇਕਾਂਤਵਾਸ ਦੀ ਨਿਗਰਾਨੀ ਨੂੰ ਤਰਜੀਹ ਦੇਣ ਦੀ ਲੋੜ ਉਤੇ ਜ਼ੋਰ ਦਿੱਤਾ ਹੈ। ਇਸ ਦੇ ਨਾਲ ਹੀ ਮਨੁੱਖੀ ਸ਼ਕਤੀ ਵਧਾਉਣ ਲਈ ਐਮਬੀਬੀਐਸ ਦੇ ਅਖੀਰਲੇ ਸਾਲ ਦੇ 700 ਵਿਦਿਆਰਥੀ, ਬੀਡੀਐਸ ਦੇ ਅਖੀਰਲੇ ਸਾਲ ਦੇ 90 ਵਿਦਿਆਰਥੀ ਤੇ 70 ਸੀਨੀਅਰ ਰੈਜ਼ੀਡੈਂਟ ਡਾਕਟਰਾਂ ਦੀ ਭਰਤੀ ਛੇਤੀ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਹੈ ਕਿ ਹਾਲਾਤ ਨਾਲ ਨਜਿੱਠਣ ਲਈ ਪੰਜਾਬ ਨੂੰ ਹੋਰ ਆਕਸੀਜਨ ਟੈਂਕਰ ਮੁਹੱਈਆ ਕਰਾਏ ਜਾਣ। ਆਕਸੀਜਨ ਲਈ ਸੂਬੇ ਕੋਲ ਸਿਰਫ਼ 15 ਟੈਂਕਰ ਹੀ ਉਪਲਬਧ ਹਨ। ਮੁੱਖ ਸਕੱਤਰ ਵਿਨੀ ਮਹਾਜਨ ਦਾ ਕਹਿਣਾ ਹੈ ਕਿ ਟਰਾਂਸਪੋਰਟਰਾਂ ਕੋਲ ਉਪਲੱਬਧ ਟਰੱਕਾਂ ਦੀ ਘਾਟ ਤੋਂ ਇਲਾਵਾ ਇੱਕ ਟੈਂਕਰ ਨੂੰ ਬੋਕਾਰੋ ਪਲਾਂਟ ਤੋਂ 90 ਮੀਟਰਕ ਟਨ ਕੋਟੇ ਦੀ ਅਲਾਟਮੈਂਟ ਲਿਆਉਣ ਵਿੱਚ ਲਗਭਗ 4-5 ਦਿਨ ਲੱਗਦੇ ਹਨ ਜਿਸ ਕਾਰਨ ਹਾਲਾਤ ਹੋਰ ਵਿਗੜ ਗਏ ਹਨ। ਜਦੋਂ ਤੱਕ ਸੂਬੇ ਨੂੰ ਵਧੇਰੇ ਟੈਂਕਰ ਨਹੀਂ ਮਿਲਦੇ, ਸਥਿਤੀ ਹੋਰ ਵਿਗੜ ਸਕਦੀ ਹੈ।

Leave a Reply

Your email address will not be published. Required fields are marked *