ਹੁਣੇ ਹੁਣੇ ਪੰਜਾਬ ਚ’ ਇਥੇ 2 ਸਕੇ ਭਰਾਵਾਂ ਨੂੰ ਘੰਟੇ ਦਾ ਫਰਕ ਪਾ ਕੇ ਕਰੋਨਾ ਨੇ ਦਿੱਤੀ ਅਜਿਹੀ ਮੌਤ ਕਿ ਦੇਖ ਕੇ ਸਭ ਦੇ ਉੱਡੇ ਹੋਸ਼

ਕੋਰੋਨਾ ਮਹਾਂਮਾਰੀ ਦਾ ਕਹਿਰ ਹੁਣ ਗਲੀ-ਗਲੀ ਘਰ-ਘਰ ਫੈਲਣ ਲੱਗਾ ਹੈ। ਇਸ ਮਹਾਂਮਾਰੀ ਨੇ ਅੱਜ ਬਠਿੰਡਾ ’ਚ ਦੋ ਸਕੇ ਭਰਾਵਾਂ ਸਮੇਤ 20 ਜਣਿਆਂ ਨੂੰ ਆਪਣਾ ਸ਼ਿਕਾਰ ਬਣਾ ਲਿਆ। ਹਾਸਲ ਹੋਏ ਵੇਰਵਿਆਂ ਮੁਤਾਬਕ ਅੱਜ ਮਹਿੰਦਰ ਸਿੰਘ (70) ਪੁੱਤਰ ਮੇਜ਼ਰ ਸਿੰਘ ਵਾਸੀ ਜੰਗੀਰਾਣਾ ਨੇ ਕੋਰੋਨਾ ਦਾ ਕਹਿਰ ਨਾ ਝੱਲਦਿਆਂ ਦਮ ਤੋੜ ਦਿੱਤਾ।

ਮਹਿੰਦਰ ਸਿੰਘ ਦੀ ਮੌਤ ਤੋਂ ਇੱਕ ਘੰਟਾ ਪਹਿਲਾਂ ਹੀ ਉਸ ਦੇ ਵੱਡੇ ਭਾਈ ਹਰੀ ਸਿੰਘ (72) ਪੁੱਤਰ ਮੇਜਰ ਦੀ ਮੌਤ ਹੋਈ ਸੀ। ਇਨ੍ਹਾਂ ਦੋਵਾਂ ਭਰਾਵਾਂ ਦਾ ਸਸਕਾਰ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਵਲੰਟੀਅਰਾਂ ਵੱਲੋਂ ਪੀਪੀਈ ਕਿੱਟਾਂ ਪਹਿਨਕੇ ਕੀਤਾ ਗਿਆ।

ਇਸ ਤੋਂ ਇਲਾਵਾ ਜ਼ਿਲ੍ਹੇ ’ਚ ਬੀਤੇ 24 ਘੰਟਿਆਂ ’ਚ ਕੋਰੋਨਾ ਦੇ ਪਾਜੀਟਿਵ ਮਰੀਜ਼ ਰਿਕਾਰਡ 806 ਆਏ ਹਨ, ਜਦੋਂਕਿ 20 ਜਣਿਆਂ ਦੀ ਮੌਤ ਹੋਈ ਹੈ। ਅੱਜ 660 ਜਣੇ ਕਰੋਨਾ ਤੋਂ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ। ਹੁਣ ਜ਼ਿਲ੍ਹੇ ’ਚ ਕੋਰੋਨਾ ਦੇ ਐਕਟਿਵ ਕੇਸ 5376 ਹਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.