ਪੰਜਾਬ ਚ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਡੀਜੀਪੀ ਦਿਨਕਰ ਗੁਪਤਾ ਨੇ ਦਿੱਤੇ ਇਹ ਸਖਤ ਆਦੇਸ਼-ਦੇਖੋ ਪੂਰੀ ਖਬਰ

ਪੰਜਾਬ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਉਪਰ ਸਰਕਾਰ ਵੱਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਤਾਂ ਜੋ ਪੰਜਾਬ ਦੀ ਸਥਿਤੀ ਦੇ ਅਨੁਸਾਰ ਹੀ ਇਨ੍ਹਾਂ ਹਾਲਾਤਾਂ ਨਾਲ ਨਜਿਠਿਆ ਜਾ ਸਕੇ। ਉਥੇ ਹੀ ਪੰਜਾਬ ਵਿਚ ਪਿਛਲੇ ਕਾਫੀ ਸਮੇਂ ਤੋਂ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ , ਜੋ ਸ਼ਾਮ 6 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤਕ ਲਈ ਲਾਗੂ ਰਹਿੰਦਾ ਹੈ ਉਥੇ ਹੀ ਸੂਬਾ ਸਰਕਾਰ ਵੱਲੋਂ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸੂਬੇ ਵਿੱਚ ਤਾਲਾਬੰਦੀ ਵੀ ਕੀਤੀ ਹੋਈ ਹੈ।

ਇਸ ਤੋਂ ਇਲਾਵਾ ਸਰਕਾਰ ਵੱਲੋਂ ਹੋਰ ਵੀ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ, ਜਿਸ ਨਾਲ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਪੰਜਾਬ ਵਿਚ ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਡੀ ਜੀ ਪੀ ਦਿਨਕਰ ਗੁਪਤਾ ਵੱਲੋਂ ਸਖਤ ਆਦੇਸ਼ ਦਿੱਤੇ ਗਏ ਹਨ। ਪੰਜਾਬ ਵਿੱਚ ਪਾਬੰਦੀਆਂ ਲਗਾਈਆਂ ਜਾਣ ਦੇ ਬਾਵਜੂਦ ਵੀ ਕਰੋਨਾ ਕੇਸਾਂ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ,ਜਿਸ ਨੂੰ ਲੈ ਕੇ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ।

ਸਰਕਾਰ ਵੱਲੋਂ ਜਿਥੇ ਕਰੋਨਾ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਉਥੇ ਹੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਸੂਬੇ ਵਿੱਚ ਜਿੱਥੇ ਜ਼ਰੂਰੀ ਦੁਕਾਨਾਂ ਨੂੰ ਖੋਲਣ ਦੀ ਇਜਾਜਤ ਦਿੱਤੀ ਗਈ ਹੈ ਉਥੇ ਹੀ ਪੁਲਿਸ ਨੂੰ ਇਨ੍ਹਾਂ ਦੁਕਾਨਾਂ ਉੱਪਰ ਭੀੜ ਇਕੱਠੀ ਹੋਣ ਤੋਂ ਰੋਕਣ ਲਈ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਥੇ ਹੀ ਗ਼ੈਰ-ਜ਼ਰੂਰੀ ਦੁਕਾਨਾਂ ਨੂੰ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ।

ਡੀ ਜੀ ਪੀ ਦਿਨਕਰ ਗੁਪਤਾ ਨੇ ਦੱਸਿਆ ਹੈ ਕਿ ਕਰੋਨਾ ਨੂੰ ਕੰਟਰੋਲ ਵਿੱਚ ਕਰਨ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਪ੍ਰਾਈਵੇਟ ਦਫ਼ਤਰਾਂ ਵਿੱਚ ਵਰਕ ਫਾਰਮ ਨੂੰ ਯਕੀਨੀ ਬਣਾਉਣ ਲਈ ਆਦੇਸ਼ ਦਿੱਤੇ ਗਏ ਹਨ ਉੱਥੇ ਹੀ ਕਾਰਪੋਰੇਟ ਦਫਤਰ, ਵਕੀਲ, ਆਰਕੀਟੈਕਟ, ਚਾਰਟਡ ਅਕਾਊਟੈਂਟਸ, ਵੀ ਸ਼ਾਮਲ ਹਨ। ਗੱਡੀ ਕਾਰ ਵਾਲਿਆਂ ਲਈ ਜ਼ਰੂਰੀ ਆਉਣ ਜਾਣ ਵਾਸਤੇ ਈ ਪਾਸ ਲੈਣਾ ਲਾਜ਼ਮੀ ਕੀਤਾ ਗਿਆ ਹੈ |

ਅਗਰ ਕੋਈ ਵੀ ਈ ਪਾਸ਼ ਦੇ ਬਿਨਾਂ ਫੜਿਆ ਜਾਂਦਾ ਹੈ ਤਾਂ ਉਸ ਖਿਲਾਫ ਸਖ਼ਤ ਕਾਰਵਾਈ ਕਰਦੇ ਹੋਏ ਵਾਹਨ ਨੂੰ ਜ਼ਬਤ ਕੀਤਾ ਜਾਵੇਗਾ। ਉੱਥੇ ਹੀ ਪੈਦਲ ਅਤੇ ਸਾਇਕਲ ਤੇ ਆਵਾਜਾਈ ਬੇਰੋਕ-ਟੋਕ ਜਾਰੀ ਰਹੇਗੀ। ਪੁਲਿਸ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ 80 ਤੋਂ 90 ਫੀਸਦੀ ਲੋਕਾਂ ਨੂੰ ਘਰ ਵਿੱਚ ਹੀ ਰਹਿਣ ਦਿੱਤਾ ਜਾਵੇ। ਐਮਰਜੈਂਸੀ ਹਲਾਤਾਂ ਵਿੱਚ ਇਕ ਮੈਂਬਰ ਨੂੰ ਹੀ ਘਰ ਤੋਂ ਬਾਹਰ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ।

Leave a Reply

Your email address will not be published.