ਪੰਜਾਬ ਚ’ ਏਥੇ ਰੇਹੜੀ ਵਾਲੇ ਨਾਲ ਧੱਕੇਸ਼ਾਹੀ ਕਰਨ ਵਾਲੇ SHO ਬਾਰੇ ਕੈਪਟਨ ਨੇ ਤੁਰੰਤ ਦਿੱਤਾ ਇਹ ਹੁਕਮ,ਦੇਖੋ ਵੀਡੀਓ

ਡੀਜੀਪੀ ਪੰਜਾਬ ਦਿਨਕਰ ਗੁਪਤਾ ਨੇ ਸਬਜ਼ੀ ਦੀ ਰੇੜ੍ਹੀ ਵਾਲੇ ਨਾਲ ਗੁੰਡਾਗਰਦੀ ਕਰਨ ਵਾਲੇ SHO ਨੂੰ ਸਸਪੈਂਡ ਕਰ ਦਿੱਤਾ ਹੈ। ਡੀਜੀਪੀ ਨੇ ਟਵੀਟ ਰਾਹੀਂ ਇਸ ਦੀ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਹੈ ਕਿ ਇਹ ਬਹੁਤ ਮਾੜੀ ਤੇ ਸ਼ਰਮਨਾਕ ਘਟਨਾ ਹੈ ਜੋ ਬਰਦਾਸ਼ਤਯੋਗ ਨਹੀਂ ਹੈ।

ਇਸ ਲਈ ਫਗਵਾੜਾ ਦੇ ਐਸਐਚਓ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।ਦੱਸ ਦਈਏ ਕਿ ਪੁਲਿਸ ਦੀ ਧੱਕੇਸ਼ਾਹੀ ਦਾ ਇਕ ਵੀਡੀਓ ਸਾਹਮਣੇ ਆਇਆ ਹੈ। ਜਿਥੇ ਐਸਐਚਓ ਨੇ ਸਬਜ਼ੀ ਵੇਚਣ ਵਾਲੇ ਨਾਲ ਬਦਸਲੂਕੀ ਤੇ ਸ਼ਬਜੀ ਵਾਲੀ ਟੋਕਰੀ ਨੂੰ ਲੱਤ ਮਾਰ ਕੇ ਪਰ੍ਹਾਂ ਸੁੱਟ ਦਿੱਤਾ।

ਐਸਐਚਓ ਦਾ ਨਾਮ ਨਵਦੀਪ ਸਿੰਘ ਦੱਸਿਆ ਜਾ ਰਿਹਾ ਹੈ।ਪਤਾ ਲੱਗਾ ਹੈ ਕਿ ਡੀਜੀਪੀ ਨੇ ਇਹ ਕਾਰਵਾਈ ਕੈਪਟਨ ਅਮਰਿੰਦਰ ਦੇ ਹੁਕਮਾਂ ਤੋਂ ਬਾਅਦ ਕੀਤੀ ਹੈ।ਇਹ ਵੀਡੀਓ ਕਾਫੀ ਵਾਇਰਲ ਹੋਇਆ ਸੀ ਤੇ ਸਵਾਲ ਉਠੇ ਹਨ ਕਿ ਪੁਲਿਸ ਨੂੰ ਕਿਸੇ ਗਰੀਬ ਨਾਲ ਅਜਿਹਾ ਕਰਨ ਦਾ ਕੀ ਹੱਕ ਹੈ।

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *