ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਇਹਨਾਂ ਸਕੂਲਾਂ ਲਈ ਕੀਤਾ ਇਹ ਵੱਡਾ ਐਲਾਨ–ਦੇਖੋ ਤਾਜਾ ਵੱਡੀ ਖਬਰ

ਸੂਬੇ ਵਿੱਚ ਕਰੋਨਾ ਕੇਸਾਂ ਦੀ ਵਧ ਰਹੀ ਗਿਣਤੀ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਬਹੁਤ ਸਾਰੀਆਂ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪੰਜਾਬ ਵਿੱਚ ਜਿਥੇ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ ਜੋ ਸ਼ਾਮ 6 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਲਗਾਤਾਰ ਜਾਰੀ ਰਹਿੰਦਾ ਹੈ। ਉਥੇ ਹੀ ਸਰਕਾਰ ਵੱਲੋਂ ਸਖਤ ਹਦਾਇਤਾਂ ਦੇ ਨਾਲ 15 ਮਈ ਤੱਕ ਲਈ ਮਿੰਨੀ ਤਾਲਾਬੰਦੀ ਵੀ ਕੀਤੀ ਗਈ ਹੈ।

ਜਿੱਥੇ ਸਰਕਾਰ ਵੱਲੋਂ ਧਾਰਮਿਕ , ਰਾਜਨੀਤਿਕ ਅਤੇ ਸਮਾਜਿਕ ਇਕੱਠ ਉਪਰ ਪਾਬੰਦੀ ਲਗਾਈ ਗਈ ਹੈ ਉਥੇ ਹੀ ਦਫ਼ਤਰਾਂ ਦੇ ਵਿੱਚ ਵੀ ਕਰਮਚਾਰੀਆਂ ਦੀ ਗਿਣਤੀ 50 ਫੀਸਦੀ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਪਿਛਲੇ ਸਾਲ ਤੋਂ ਹੀ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ।

ਉਥੇ ਹੀ ਬੱਚਿਆਂ ਦੀ ਆਨਲਾਈਨ ਪੜ੍ਹਾਈ ਜਾਰੀ ਰੱਖੀ ਜਾ ਰਹੀ ਹੈ। ਤੇ ਅਧਿਆਪਕਾਂ ਦੀਆਂ ਸਹੂਲਤਾਂ ਲਈ ਵੀ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਇਨ੍ਹਾਂ ਸਕੂਲਾਂ ਲਈ ਇੱਕ ਵੱਡਾ ਐਲਾਨ ਕੀਤਾ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਸਕੂਲਾਂ ਦੇ ਕੰਮਕਾਜ ਨੂੰ ਸਹੀ ਢੰਗ ਨਾਲ ਚਲਾਉਣ ਲਈ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਹੇਠ 27 ਪ੍ਰਾਇਮਰੀ ਸਕੂਲਾਂ ਦੇ ਬਲਾਕ ਬਦਲਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਇਹ ਫ਼ੈਸਲਾ ਪ੍ਰਾਇਮਰੀ ਸਿੱਖਿਆ ਅਫਸਰਾਂ ਅਤੇ ਅਧਿਆਪਕਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਲਿਆ ਗਿਆ ਹੈ। ਜਿਸ ਨਾਲ ਅਧਿਆਪਕਾਂ ਨੂੰ ਕੰਮਕਾਜ ਵਿਚ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਹੱਲ ਹੋ ਜਾਣਗੀਆਂ। ਇਸ ਯੋਜਨਾ ਦੇ ਅਨੁਸਾਰ ਤਬਦੀਲ ਕੀਤੇ ਗਏ ਬਲਾਕ ਦੇ ਅਨੁਸਾਰ ਹੀ ਅਧਿਆਪਕਾਂ ਦਾ ਸਰਵਿਸ ਰਿਕਾਰਡ ਵੀ ਬਦਲ ਦਿੱਤਾ ਜਾਵੇਗਾ। ਇਹ ਰਿਕਾਰਡ ਈ ਪੰਜਾਬ ਪੋਰਟਲ ਤੇ ਅਪਡੇਟ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ ਗਏ ਹਨ।

ਸਿੱਖਿਆ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ 7, ਸ੍ਰੀ ਮੁਕਤਸਰ ਸਾਹਿਬ ਦੇ 1 , ਫਾਜ਼ਿਲਕਾ ਦੇ 5, ਬਠਿੰਡਾ ਦੇ 7, ਸ਼ਹੀਦ ਭਗਤ ਸਿੰਘ ਨਗਰ ਦੇ 2, ਪਟਿਆਲਾ ਜ਼ਿਲ੍ਹੇ ਦੇ 3, ਫਿਰੋਜ਼ਪੁਰ ਦੇ 2, ਸਕੂਲਾਂ ਦੇ ਬਲਾਕ ਤਬਦੀਲ ਕੀਤੇ ਗਏ ਹਨ ਇਸ ਦੀ ਜਾਣਕਾਰੀ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਵੱਲੋਂ ਦਿੱਤੀ ਗਈ ਹੈ।

Leave a Reply

Your email address will not be published. Required fields are marked *