ਹੁਣੇ ਹੁਣੇ ਹੋਈ ਇਸ ਮਸ਼ਹੂਰ ਕਲਾਕਾਰ ਦੀ ਮੌਤ,ਹਰ ਪਾਸੇ ਛਾਈ ਸੋਗ ਦੀ ਲਹਿਰ-ਦੇਖੋ ਪੂਰੀ ਖ਼ਬਰ

ਦੇਸ ਵਿਚ ਕਰੋਨਾ ਵਾਇਰਸ ਦਾ ਪ੍ਰਭਾਵ ਲਗਾਤਾਰ ਵੱਧ ਰਿਹਾ ਹੈ। ਰੋਜ਼ਾਨਾ 3 ਲੱਖ ਦੀ ਗਿਣਤੀ ਵਿਚ ਨਵੇਂ ਕੇਸ ਦਰਜ ਕੀਤੇ ਜਾਂਦੇ ਹਨ ਅਤੇ ਰੋਜ਼ਾਨਾ ਬਹੁਤ ਸਾਰੀਆਂ ਕੀਮਤੀ ਜਾਨਾਂ ਕਰੋਨਾ ਦੀ ਚਪੇਟ ਵਿਚ ਆ ਜਾਂਦੀਆਂ ਹਨ। ਜਿਸ ਦੇ ਚਲਦਿਆਂ ਬਹੁਤ ਸਾਰੀਆਂ ਦਿੱਕਤਾਂ ਸਾਹਮਣੇ ਆਉਂਦੀਆਂ ਹਨ ਅਤੇ ਕਈ ਤਰ੍ਹਾਂ ਦੀਆਂ ਜ਼ਰੂਰੀ ਵਸਤੂਆਂ ਦੀ ਕਮੀ ਸਾਹਮਣੇ ਆਉਂਦੀ ਹੈ।

ਇਸ ਤੋਂ ਇਲਾਵਾ ਇਸ ਨੂੰ ਮੰਦੀ ਦੇ ਕਾਰਨ ਬਹੁਤ ਸਾਰੇ ਮਸ਼ਹੂਰ ਕਲਾਕਾਰ ਅਤੇ ਫਿਲਮੀ ਜਗਤ ਦੇ ਵੱਡੇ ਸਿਤਾਰੇ ਇਸ ਦੀ ਚਪੇਟ ਵਿਚ ਆ ਚੁੱਕੇ ਹਨ। ਇਸ ਦੇ ਚਲਦੇ ਹੀ ਉਹ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਇਸ ਖ਼ਬਰ ਤੋਂ ਬਾਅਦ ਫ਼ਿਲਮੀ ਜਗਤ ਵਿਚ ਹਰ ਪਾਸੇ ਸੋਗ ਦੀ ਲਹਿਰ ਛਾ ਗਈ।

ਦਰਅਸਲ ਇਹ ਖ਼ਬਰ ਪ੍ਰਸਿੱਧ ਸੰਗੀਤਕਾਰ ਪ੍ਰਤੀਕ ਚੌਧਰੀ ਨਾਲ ਜੁੜੀ ਹੋਈ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪ੍ਰਤੀਕ ਚੌਧਰੀ ਜੋ ਕਿ ਮਸ਼ਹੂਰ ਸੰਗੀਤਕਾਰ ਦੇਬੂ ਚੌਧਰੀ ਦੇ ਸਪੁੱਤਰ ਹਨ ਉਹ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਦੱਸ ਦੇਈਏ ਕਿ ਪ੍ਰਤੀਕ ਚੌਧਰੀ ਦੀ ਉਮਰ 49 ਸਾਲਾਂ ਦੀ ਸੀ। ਅਤੇ ਉਹ ਆਪਣੀ ਪਿੱਛੇ ਆਪਣੀ ਪਤਨੀ ਰੂਨਾ ਅਤੇ ਦੋ ਬੱਚੇ ਰਿਆਨਾ ਅਤੇ ਅਧਿਰਾਜ ਨੂੰ ਇਕੱਲਿਆਂ ਛੱਡ ਗਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਤਕਰੀਬਨ ਪੰਜ ਦਿਨ ਪਹਿਲਾਂ ਉਨ੍ਹਾਂ ਦੇ ਪਿਤਾ ਦੇਬੂ ਚੋਧਰੀ ਇਸ ਸੰਸਾਰ ਤੋਂ ਰੁਖ਼ਸਤ ਹੋਏ ਸਨ। ਪਰ ਹੁਣ ਉਹ ਆਪ ਜਿੰਦਗੀ ਅਤੇ ਮੌਤ ਦੀ ਜੰਗ ਵਿਚ ਹਾਰ ਗਏ। ਜੇਕਰ ਉਨ੍ਹਾਂ ਨੇ ਸੰਗੀਤ ਦੀ ਗੱਲ ਕੀਤੀ ਜਾਵੇ ਤਾਂ ਦੇਬੂ ਬਹੁਤ ਹੀ ਪ੍ਰਸਿੱਧ ਸੰਗੀਤਕਾਰ ਸਨ ਅਤੇ ਉਨ੍ਹਾਂ ਦਾ ਨਾਮ ਦੇਸ਼ ਦੇ ਸਭ ਤੋਂ ਪ੍ਰਸਿੱਧ ਸਿਤਾਰ ਵਾਦਕਾਂ ਵਿਚ ਆਉਂਦਾ ਹੈ।

ਇਸ ਤੋਂ ਇਲਾਵਾ ਉਨ੍ਹਾ ਨੂੰ ਕਈ ਤਰ੍ਹਾ ਦੇ ਵੱਡੇ ਸਨਮਾਨਾਂ ਨਾਲ ਨਵਾਜਿਆ ਗਿਆ ਹੈ ਜਿਵੇ ਦੇਬੂ ਚੌਧਰੀ ਨੂੰ ਪਦਮ ਭੂਸ਼ਣ ਅਤੇ ਪਦਮ ਸ੍ਰੀ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਿਆ ਹੈ।ਪਰ ਹੁਣ ਉਨ੍ਹਾਂ ਸਬੰਧੀ ਖਬਰ ਤੋਂ ਬਾਅਦ ਹਰ ਪਾਸੇ ਸੋਗ ਦੀ ਲਹਿਰ ਫੈਲ ਗਈ ਅਤੇ ਬਹੁਤ ਸਾਰੇ ਵੱਡੇ ਅਦਾਕਾਰਾਂ ਦੇ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ। ਪਰ ਉਨ੍ਹਾਂ ਦੇ ਇਸ ਤਰ੍ਹਾਂ ਇੱਕ ਚਲੇ ਜਾਣ ਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਸਾਂਝੀ ਕਰ ਰਹੇ ਹਨ।

Leave a Reply

Your email address will not be published.