ਪੰਜਾਬ ਚ’ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ-ਪੁਲਿਸ ਨੇ ਸ਼ੁਰੂ ਕਰਤਾ ਇਹ ਕੰਮ

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਕੋਰੋਨਾ ਵਾਇਰਸ ਦੇ ਕੇਸ ਲਗਾਤਾਰ ਵਧਦੇ ਜਾ ਰਹੇ ਹਨ। ਅਜਿਹੇ ‘ਚ ਪ੍ਰਸ਼ਾਸਨ ਵੱਲੋਂ ਸਖਤੀ ਦਿਨ ਬਦਿਨ ਵਧਾਈ ਜਾ ਰਹੀ ਹੈ। ਲੁਧਿਆਣਾ ਦੇ ਹੈਬੋਵਾਲ ਚੌਕ ‘ਚ ਪੁਲਿਸ ਵੱਲੋਂ ਸਖਤ ਪ੍ਰਬੰਧਾਂ ਦੇ ਚੱਲਦਿਆਂ ਕਰਫਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ‘ਤੇ ਸਖਤੀ ਕੀਤੀ ਹੈ।

ਲੁਧਿਆਣਾ ‘ਚ ਵਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ‘ਚ 12 ਵਜੇ ਤੋਂ ਬਾਅਦ ਕਰਫਿਊ ਦਾ ਐਲਾਨ ਕੀਤਾ ਗਿਆ ਹੈ ਜਿਸ ਤੋਂ ਬਾਅਦ ਬਿਨਾਂ ਵਜ੍ਹਾ ਘੁੰਮਣ ਵਾਲੇ ਲੋਕਾਂ ‘ਤੇ ਕਾਰਵਾਈ ਕਰਨ ਦੀ ਗੱਲ ਕਹੀ ਗਈ ਹੈ। ਉੱਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਾਰ ਓਪਨ ਜੇਲ੍ਹਾਂ ਵੀ ਬਣਾਈਆਂ ਗਈਆਂ ਹਨ ਜਿਨ੍ਹਾਂ ‘ਚ ਇਨ੍ਹਾਂ ਵਿਅਕਤੀਆਂ ਨੂੰ ਰੱਖਿਆ ਜਾਵੇਗਾ।

ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਥਾਣਾ ਹੈਬੋਵਾਲ ਦੇ ਐਸਐਚਓ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤੀ ਦੇ ਹੁਕਮ ਦਿੱਤੇ ਗਏ ਹਨ ਜਿਸ ਦੇ ਚੱਲਦਿਆਂ ਕੋਵਿਡ-19 ਦੌਰਾਨ ਲਾਏ ਗਏ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਜਿੰਨ੍ਹਾਂ ਕੋਲ ਪਾਸ ਨਹੀਂ ਹਨ ਉਨ੍ਹਾਂ ਦਾ ਚਲਾਨ ਕਰਕੇ ਕਈ ਲੋਕਾਂ ਨੂੰ ਜੇਲ੍ਹ ਵੀ ਭੇਜਿਆ ਜਾ ਰਿਹਾ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *