MSP ਦਿ ਸਿੱਧੀ ਅਦਾਇਗੀ ਕਰਕੇ ਪੰਜਾਬ ਦੇ ਕਿਸਾਨਾਂ ਵੱਲੋਂ ਆਈ ਵੱਡੀ ਖਬਰ-ਦੇਖੋ ਪੂਰੀ ਖ਼ਬਰ

ਪੰਜਾਬ ਵਿਚ ਇਸ ਵਾਰ ਵੱਧ ਤੋਂ ਵੱਧ ਕਿਸਾਨ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਸਿੱਧੇ ਆਪਣੇ ਬੈਂਕ ਖਾਤੇ ਵਿਚ ਪ੍ਰਾਪਤ ਕਰ ਰਹੇ ਹਨ। ਹਾੜ੍ਹੀ ਦੇ ਇਸ ਮਾਰਕੀਟਿੰਗ ਸੀਜ਼ਨ ਵਿਚ ਕਣਕ ਦੀ ਖ਼ਰੀਦ ਲਈ ਦੇਸ਼ ਭਰ ਦੇ ਕਿਸਾਨਾਂ ਦੇ ਖਾਤਿਆਂ ਵਿਚ ਸਿੱਧੇ ਤੌਰ ‘ਤੇ 49,965 ਕਰੋੜ ਰੁਪਏ ਟ੍ਰਾਂਸਫਰ ਕੀਤੇ ਗਏ ਹਨ।

ਪੰਜਾਬ ਵਿਚ 21,588 ਕਰੋੜ ਰੁਪਏ ਅਤੇ ਹਰਿਆਣਾ ਵਿਚ ਤਕਰੀਬਨ 11,784 ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਖਾਤਿਆਂ ਵਿਚ ਗਏ ਹਨ। ਇਸ ਦੀ ਜਾਣਕਾਰੀ ਕੇਂਦਰੀ ਖੁਰਾਕ ਸਕੱਤਰ ਸੁਧਾਂਸ਼ੂ ਪਾਂਡੇ ਨੇ ਦਿੱਤੀ।ਪੰਜਾਬ ਵਿਚ ਕਿਸਾਨਾਂ ਵੱਲੋਂ ਡਾਇਰੈਕਟ ਬੈਨੇਫਿਟ ਟ੍ਰਾਂਸਫਰ (ਡੀ. ਬੀ. ਟੀ.) ਨੂੰ ਅਪਣਾਉਣਾ ਕੇਂਦਰ ਦੀਆਂ ਉਮੀਦਾਂ ਤੋਂ ਪਰੇ ਸਾਬਤ ਹੋ ਰਿਹਾ ਹੈ ਕਿਉਂਕਿ ਇਸ ਦਾ ਪਹਿਲਾਂ ਵਿਰੋਧ ਹੋ ਰਿਹਾ ਸੀ।

ਪੱਤਰਕਾਰਾਂ ਨਾਲ ਗੱਲ ਕਰਦਿਆਂ ਪਾਂਡੇ ਨੇ ਕਿਹਾ ਕਿ ਪੰਜਾਬ ਤੇ ਕੇਂਦਰ ਦੋਹਾਂ ਨੇ ਮਿਲ ਕੇ ਇਹ ਤਬਦੀਲੀ ਲਿਆਉਣ ਲਈ ਕੰਮ ਕੀਤਾ ਹੈ। ਉਨ੍ਹਾਂ ਸਿੱਧੀ ਅਦਾਇਗੀ ਤੋਂ ਖ਼ੁਸ਼ ਕਿਸਾਨਾਂ ਦੇ ਵੀਡੀਓ ਵੀ ਦਿਖਾਏ।ਉਨ੍ਹਾਂ ਕਿਹਾ ਕਿ ਆੜ੍ਹਤੀਆ ਨੂੰ ਵੀ ਅਹਿਸਾਸ ਹੋ ਗਿਆ ਹੈ ਕਿ ਉਨ੍ਹਾਂ ਦਾ ਕਮਿਸ਼ਨ ਬਰਕਰਾਰ ਹੈ ਅਤੇ ਸਰਕਾਰ ਉਨ੍ਹਾਂ ਨੂੰ ਇਹ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਸਰਕਾਰੀ ਅੰਕੜਿਆਂ ਅਨੁਸਾਰ, 9 ਮਈ ਤੱਕ ਪੰਜਾਬ ਨੇ 128.66 ਅਤੇ ਹਰਿਆਣਾ ਨੇ 80.76 ਐੱਲ. ਐੱਮ. ਟੀ. ਕਣਕ ਦੀ ਖ਼ਰੀਦ ਕੀਤੀ ਹੈ। ਇਸ ਦੇ ਨਾਲ ਹੀ ਹੁਣ ਤੱਕ ਦੇਸ਼ ਭਰ ਵਿਚ ਲਗਭਗ 337.95 ਐੱਲ. ਐੱਮ. ਟੀ. ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ, ਜਿਸ ਨਾਲ 34.07 ਲੱਖ ਕਿਸਾਨਾਂ ਨੂੰ ਫਾਇਦਾ ਪਹੁੰਚਿਆ ਹੈ, ਜਦੋਂ ਕਿ ਪਿਛਲੇ ਸਾਲ ਇਸ ਦੌਰਾਨ ਤੱਕ 28.15 ਲੱਖ ਕਿਸਾਨਾਂ ਤੋਂ ਖ਼ਰੀਦ ਹੋਈ ਸੀ।

ਗੌਰਤਲਬ ਹੈ ਕਿ ਸਰਕਾਰ ਵੱਲੋਂ ਅੱਗੇ ਹੋਰ ਰਿਆਇਤਾਂ ਦੇਣ ਤੋਂ ਇਨਕਾਰ ਕਰਨ ਪਿੱਛੋਂ ਪੰਜਾਬ ਤੇ ਹਰਿਆਣਾ ਵਿਚ ਐੱਮ. ਐੱਸ. ਪੀ. ਦੀ ਸਿੱਧੀ ਅਦਾਇਗੀ ਹੋ ਰਹੀ ਹੈ। ਇਸ ਵਾਰ ਕਣਕ ਦਾ ਐੱਮ. ਐੱਸ. ਪੀ. 1,975 ਰੁਪਏ ਪ੍ਰਤੀ ਕੁਇੰਟਲ ਹੈ।

Leave a Reply

Your email address will not be published.