ਹੁਣੇ ਹੁਣੇ ਬਦਲਿਆ ਸਕੂਲਾਂ ਦਾ ਸਮਾਂ-ਹੁਣ ਏਨੇ ਤੋਂ ਏਨੇ ਖੁੱਲਣਗੇ ਸਕੂਲ,ਹੋ ਜਾਓ ਤਿਆਰ

ਜ਼ਿਲ੍ਹੇ ਵਿਚ ਵੱਧ ਰਹੇ ਕੋਵਿਡ-19 ਵਾਇਰਸ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ’ਚ ਤਬਦੀਲੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਮੁਤਾਬਕ ਜ਼ਿਲ੍ਹਾ ਲੁਧਿਆਣਾ ਦੇ ਸਾਰੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ 11.15 ਵਜੇ ਤੱਕ ਹੀ ਖੁੱਲ੍ਹਣਗੇ। ਇਹ ਹੁਕਮ ਜਦੋਂ ਤੱਕ ਜ਼ਿਲ੍ਹੇ ਵਿਚ ਕਰਫ਼ਿਊ ਦੇ ਹੁਕਮ ਲਾਗੂ ਹਨ, ਉਦੋਂ ਤੱਕ ਜਾਰੀ ਰਹਿਣਗੇ।

ਸਕੂਲਾਂ ਵਿਚ ਸਿਰਫ਼ 50 ਫ਼ੀਸਦੀ ਨਾਨ-ਟੀਚਿੰਗ ਅਤੇ ਟੀਚਿੰਗ ਸਟਾਫ਼ ਹੀ ਹਾਜ਼ਰ ਹੋਵੇਗਾ। ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਸਕੂਲ ’ਚ ਨਹੀਂ ਬੁਲਾਇਆ ਜਾਵੇਗਾ। ਨਾਲ ਹੀ ਵੱਖ-ਵੱਖ ਜੱਥੇਬੰਦੀਆਂ ਨੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਦੇ ਨਾਲ-ਨਾਲ ਇਹ ਹੁਕਮ ਪੂਰੇ ਪੰਜਾਬ ਦੇ ਸਰਕਾਰੀ ਸਕੂਲਾਂ ’ਚ ਲਾਗੂ ਹੋਣੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਰਾਜ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ ’ਚ ਸੇਵਾਵਾਂ ਨਿਭਾਅ ਰਹੇ ਅਧਿਆਪਕ ਕੋਰੋਨਾ ਦਾ ਸ਼ਿਕਾਰ ਹੋ ਚੁੱਕੇ ਹਨ। ਅਜਿਹਾ ਕਿਸੇ ਹੋਰ ਦੇ ਨਾਲ ਨਾ ਹੋਵੇ, ਇਸ ਲਈ ਸਰਕਾਰ ਅਤੇ ਸਿੱਖਿਆ ਵਿਭਾਗ ਨੂੰ ਜਲਦ ਇਸ ਸਬੰਧੀ ਫ਼ੈਸਲਾ ਲੈਣਾ ਚਾਹੀਦਾ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *