ਨੇਪਾਲ ਸਰਕਾਰ ਨੇ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਮਾਮਲਿਆਂ ‘ਚ ਲਗਾਤਾਰ ਹੋ ਰਹੇ ਵਾਧੇ ਦੇ ਮੱਦੇਨਜ਼ਰ ਸਾਰੀਆਂ ਅੰਤਰਰਾਸ਼ਟਰੀ ਉਡਾਣਾਂ ਦੇ ਸੰਚਾਲਨ ‘ਤੇ ਰੋਕ 31 ਮਈ ਤੱਕ ਵਧਾ ਦਿੱਤੀ ਹੈ। ਇਸ ਖਤਰਨਾਕ ਮਹਾਮਾਰੀ ਨਾਲ ਹਿਮਾਲੀ ਰਾਸ਼ਟਰ ‘ਚ ਹੁਣ ਤੱਕ 4,13,111 ਲੋਕ ਇਨਫੈਕਟਿਡ ਹੋ ਚੁੱਕੇ ਹਨ ਜਦਕਿ 4,804 ਮਰੀਜ਼ਾਂ ਦੀ ਜਾਨ ਜਾ ਚੁੱਕੀ ਹੈ। ਦੇਸ਼ ਦੀ ਕੁੱਲ ਆਬਾਦੀ ਕਰੀਬ 2.95 ਕਰੋੜ ਹੈ।
ਸਿਵਲ ਏਵੀਏਸ਼ਨ ਅਥਾਰਿਟੀ ਨੇ ਅੰਤਰਰਾਸ਼ਟਰੀ ਉਡਾਣਾਂ ਦੇ ਮੁਅੱਤਲ ਦੀ ਮਿਆਦ ਨੂੰ 31 ਮਈ ਤੱਕ ਵਧਾ ਦਿੱਤਾ ਹੈ। ਉਸ ਨੇ ਕਿਹਾ ਕਿ ਹਾਲਾਂਕਿ ਕਾਠਮੰਡੂ-ਦਿੱਲੀ ਸੈਕਟਰ ‘ਚ ਹਫਤੇ ‘ਚ ਦੋ ਉਡਾਣਾਂ ਭਾਰਤ ਅਤੇ ਨੇਪਾਲ ਦਰਮਿਆਨ ਬਣੀ ‘ਏਅਰ ਬਬਲ’ ਵਿਵਸਥਾ ਤਹਿਤ ਸੰਚਾਲਿਤ ਹੋਵੇਗੀ।
ਇਨ੍ਹਾਂ ‘ਚੋਂ ਇਕ ਨੇਪਾਲ ਏਅਰਲਾਇੰਸ ਦੀ ਉਡਾਣ ਹੈ ਅਤੇ ਦੂਜੀ ਏਅਰ ਇੰਡੀਆ ਦੀ ਹੈ। ਨੇਪਾਲ ਨੇ ਤਿੰਨ ਮਈ ਦੀ ਮੱਧ ਰਾਤ ਤੋਂ ਸਾਰੀਆਂ ਘਰੇਲੂ ਅਤੇ ਸੱਤ ਮਈ ਤੋਂ ਸਾਰੀਆਂ ਅੰਤਰਰਾਸ਼ਟਰੀ ਉਡਾਣਾਂ ਦੇ ਸੰਚਾਲਨ ਨੂੰ ਕੋਰੋਨਾ ਦੇ ਕਹਿਰ ਨੂੰ ਰੋਕਣ ਲਈ 14 ਮਈ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਸੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ