ਸੂਬੇ ’ਚ ਇਸ ਸਾਲ ਫਰਵਰੀ ਮਹੀਨੇ ’ਚ ਮੌਸਮ ਦੇ ਮਿਜ਼ਾਜ ਕੁਝ ਬਦਲੇ-ਬਦਲੇ ਹਨ। ਲੋਕਾਂ ਦੀ ਜਦੋਂ ਅੱਖ ਖੁੱਲ੍ਹਦੀ ਹੈ ਤਾਂ ਚਾਰੋਂ ਪੈਸੇ ਧੁੰਦ ਹੀ ਧੁੰਦ ਰਹਿੰਦੀ ਹੈ। ਦੁਪਹਿਰੇ 12 ਵਜੇ ਤੋਂ ਬਾਅਦ ਹੀ ਸੂਰਜ ਦੇਵਤਾ ਦੇ ਦਰਸ਼ਨ ਹੁੰਦੇ ਹਨ। ਇਹ ਪਿਛਲੇ ਇਕ ਜਾਂ ਦੋ ਦਿਨ ਤੋਂ ਨਹੀਂ ਬਲਕਿ ਫਰਵਰੀ ਮਹੀਨੇ ਦੀ ਸ਼ੁਰੂਆਤ ਤੋਂ ਹੀ ਹੋ ਰਿਹਾ ਹੈ। ਧੁੰਦ ਹਾਵੀ ਤੇ ਧੁੱਪ ਬੇਬਸ ਨਜ਼ਰ ਆ ਰਹੀ ਹੈ।
ਪੀਏਯੂ ਦੇ ਮੌਸਮ ਵਿਭਾਗ ਦੇ ਹੈੱਡ ਡਾ. ਪ੍ਰਭਜੋਤ ਕੌਰ ਸਿੱਧੂ ਨੇ ਕਿਹਾ ਕਿ ਇਸ ਸਾਲ ਫਰਵਰੀ ’ਚ ਪਹਾੜਾਂ ’ਚ ਮੀਂਹ ਤੇ ਬਰਫਬਾਹੀ ਕਾਰਨ ਹਵਾ ’ਚ ਨਮੀ ਦੀ ਮਾਤਰਾ ਆਮ ਨਾਲੋਂ ਜ਼ਿਆਦਾ ਹੈ।
ਪਿਛਲੇ ਕਈ ਦਿਨਾਂ ਤੋਂ ਹਵਾ ’ਚ ਨਮੀ 90 ਫ਼ੀਸਦੀ ਤੋਂ ਜ਼ਿਆਦਾ ਚੱਲ ਰਹੀ ਹੈ। ਇਸੇ ਕਾਰਨ ਰਾਤ ਸਮੇਂ ਧੁੰਦ ਦੀ ਚਾਦਰ ਬਣ ਜਾਂਦੀ ਹੈ। ਮੌਜੂਦਾ ਸਮੇਂ ’ਚ ਦਿਨ ਤੇ ਰਾਤ ਦੇ ਤਾਪਮਾਨ ’ਚ ਲਗਭਗ 10 ਡਿਗਰੀ ਸੈਲਸੀਅਸ ਦਾ ਫਰਕ ਚੱਲ ਰਿਹਾ ਹੈ।ਫਿਲਹਾਲ ਅਗਲੇ ਕੁਝ ਦਿਨਾਂ ਤਕ ਧੁੰਦ ਇਸੇ ਤਰ੍ਹਾਂ ਪੈਣ ਦੀ ਸੰਭਾਵਨਾ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ