ਕਰੋਨਾ ਦੇ ਚਲਦਿਆਂ ਹੁਣੇ ਹੁਣੇ ਪੰਜਾਬੀਆਂ ਲਈ ਆਈ ਬਹੁਤ ਚੰਗੀ ਖਬਰ-ਹਰ ਪਾਸੇ ਛਾਈ ਖੁਸ਼ੀ

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ 16 ਮਈ ਨੂੰ ਕੌਮੀ ਡੇਂਗੂ ਦਿਵਸ ਮੌਕੇ ਸੂਬੇ ਦੇ ਲੋਕਾਂ ਨੂੰ ਡੇਂਗੂ ਦੇ ਮੁਫ਼ਤ ਟੈਸਟ ਲਈ 4 ਨਵੀਆਂ ਲੈਬਾਰਟਰੀਆਂ ਸਮਰਪਿਤ ਕੀਤੀਆਂ। ਨਵੀਂਆਂ ਲੈਬਾਂ ਨੂੰ ਸਬ-ਡਵੀਜ਼ਨਲ ਹਸਪਤਾਲ ਖਰੜ, ਰਾਜਪੁਰਾ, ਅਬੋਹਰ ਅਤੇ ਜਗਰਾਉਂ ਵਿਖੇ ਕਾਰਜਸ਼ੀਲ ਕੀਤਾ ਗਿਆ ਹੈ।

ਬਲਬੀਰ ਸਿੱਧੂ ਨੇ ਦੱਸਿਆ ਕਿ ਇਨ੍ਹਾਂ 4 ਲੈਬਾਂ ਨੂੰ ਸ਼ਾਮਲ ਕਰਨ ਨਾਲ ਪੰਜਾਬ ਵਿੱਚ ਹੁਣ ਡੇਂਗੂ ਅਤੇ ਚਿਕਨਗੁਨੀਆ ਦੀ ਮੁਫ਼ਤ ਜਾਂਚ ਲਈ ਸੂਬੇ ਭਰ ਵਿੱਚ 39 ਲੈਬਾਰਟਰੀਆਂ ਹਨ।ਸੂਬੇ ਨੇ ਪਹਿਲਾਂ ਹੀ ਸਾਰੀਆਂ ਲੈਬਾਰਟਰੀਆਂ ਲਈ ਟੈਸਟਿੰਗ ਕਿੱਟਾਂ ਖ਼ਰੀਦ ਲਈਆਂ ਹਨ ਅਤੇ ਸਾਰੀਆਂ ਲੈਬਾਂ ਡੇਂਗੂ ਦੀ ਜਾਂਚ ਕਰ ਰਹੀਆਂ ਹਨ।

ਸਿਹਤ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਵਿੱਚ ਡੇਂਗੂ ਦਾ ਪ੍ਰਸਾਰ ਸੀਜ਼ਨ ਸੁਰੂ ਹੋ ਗਿਆ ਹੈ ਅਤੇ ਲੋਕਾਂ ਨੂੰ ਕੋਵਿਡ -19 ਦੀ ਚੱਲ ਰਹੀ ਮਹਾਮਾਰੀ ਦੌਰਾਨ ਡੇਂਗੂ ਦੀ ਰੋਕਥਾਮ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਮੱਛਰ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਇੱਕ ਹਫ਼ਤੇ ਵਿੱਚ ਹੀ ਵੱਡਾ ਹੋ ਕੇ ਫੈਲਾਅ ਕਰਨਾ ਸ਼ੁਰੂ ਕਰ ਦਿੰਦਾ ਹੈ।

ਇਸ ਲਈ ਸਾਰੇ ਪਾਣੀ ਦੇ ਕੰਟੇਨਰ ਜਿਵੇਂ ਕੂਲਰ, ਖਾਲੀ ਬੋਤਲਾਂ, ਡਰੱਮ, ਫ਼ਰਿਜਾਂ ਦੀਆਂ ਟਰੇਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਖਾਲੀ ਕਰਨਾ ਚਾਹੀਦਾ ਹੈ। ਪੰਜਾਬ ਸਰਕਾਰ ਪਹਿਲਾਂ ਹੀ ਹਰ ਸੁੱਕਰਵਾਰ ਨੂੰ ਡਰਾਈ ਡੇਅ ਵਜੋਂ ਘੋਸਤਿ ਕਰ ਚੁੱਕੀ ਹੈ। ਸ. ਸਿੱਧੂ ਨੇ ਰਾਸਟਰੀ ਡੇਂਗੂ ਦਿਵਸ ਮੌਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਡੇਂਗੂ ਸਬੰਧੀ ਪੋਸਟਰ ਅਤੇ ਫੇਸ ਮਾਸਕ ਵੀ ਜਾਰੀ ਕੀਤੇ। ਇਸ ਮੌਕੇ ਉਨ੍ਹਾਂ ਨਾਲ ਡਾ. ਗੁਰਿੰਦਰ ਬੀਰ ਸਿੰਘ, ਡਾਇਰੈਕਟਰ ਹੈਲਥ ਸਰਵਿਸਿਜ਼ ਅਤੇ ਡਾ. ਗਗਨਦੀਪ ਸਿੰਘ ਗਰੋਵਰ, ਸਟੇਟ ਪ੍ਰੋਗਰਾਮ ਅਫ਼ਸਰ ਐਨ. ਵੀ. ਬੀ. ਡੀ. ਸੀ. ਪੀ. ਵੀ ਸਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

Leave a Reply

Your email address will not be published. Required fields are marked *