ਰੀਆਂ ਕੀਮਤੀ ਜਾਨਾਂ ਅਜਾਈ ਜਾਂਦੀਆਂ ਹਨ। ਇਸੇ ਤਰ੍ਹਾਂ ਹੁਣ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਇਸ ਖਬਰ ਤੋਂ ਬਾਅਦ ਇਲਾਕੇ ਦੇ ਵਿੱਚ ਸੋਗ ਦੀ ਲਹਿਰ ਫੈਲ ਗਈ।ਦਰਅਸਲ ਇਹ ਮੰਦਭਾਗੀ ਖਬਰ ਗੜ੍ਹਸ਼ੰਕਰ ਦੇ ਨਜ਼ਦੀਕ ਹੁਸ਼ਿਆਰਪੁਰ ਰੋਡ ਤੋਂ ਸਾਹਮਣੇ ਆ ਰਹੀ ਹੈ।
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹੁਸ਼ਿਆਰਪੁਰ ਰੋਡ ਤੇ ਸਥਿਤ ਪੁਲਿਸ ਸਟੇਸ਼ਨ ਦੇ ਨੇੜੇ ਇੱਕ ਵੱਡਾ ਸੜਕ ਹਾਦਸਾ ਵਾਪਰ ਗਿਆ। ਇਹ ਸੜਕ ਹਾਦਸਾ ਤੇਜ਼ ਰਫ਼ਤਾਰ ਨਾਲ ਆ ਰਹੇ ਟਰੱਕ ਅਤੇ ਐਕਟਿਵਾ ਦੇ ਵਿਚਕਾਰ ਵਾਪਰਿਆ ਹੈ। ਹਾਦਸਾ ਇੰਨਾ ਵੱਡਾ ਸੀ ਕਿ ਐਕਟਿਵਾ ਸਵਾਰ ਲੜਕੀ ਦੀ ਮੌਕੇ ਤੇ ਮੌਤ ਹੋ ਗਈ। ਮ੍ਰਿਤਕ ਲੜਕੀ ਦੀ ਪਹਿਚਾਣ ਪਨਾਮ ਵਾਸੀ ਫੂਲ ਮਣੀ ਤੋਂ ਹੋਈ ਹੈ ਜਿਸ ਦੀ ਉਮਰ 18 ਸਾਲਾਂ ਦੀ ਸੀ।
ਜਾਣਕਾਰੀ ਅਨੁਸਾਰ ਐਕਟਿਵਾ ਤੇ ਮ੍ਰਿਤਕ ਲੜਕੀ ਦੇ ਨਾਲ ਉਸ ਦੀ ਸਹੇਲੀ ਵੀ ਸੀ। ਜੋ ਕੇ ਪਿੱਛੇ ਬੈਠੀ ਸੀ। ਇਸ ਹਾਦਸੇ ਦੌਰਾਨ ਮ੍ਰਿਤਕ ਲੜਕੀ ਦੀ ਸਹੇਲੀ ਦੇ ਗੰਭੀਰ ਸੱਟਾਂ ਲੱਗੀਆਂ ਹਨ ਜਿਸ ਨੂੰ ਮੌਕੇ ਤੇ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਹਾਦਸੇ ਵਿੱਚ ਜ਼ਖ਼ਮੀ ਹੋਈ ਲੜਕੀ ਦੀ ਪਹਿਚਾਣ ਅਮਨਦੀਪ ਕੌਰ ਨਾਂ ਦੀ ਲੜਕੀ ਤੋਂ ਹੋਈ ਹੈ। ਜਾਣਕਾਰੀ ਅਨੁਸਾਰ ਇਸ ਹਾਦਸੇ ਦੀ ਖਬਰ ਮਿਲਣ ਉੱਤੇ ਪੁਲਿਸ ਮੌਕੇ ਤੇ ਪਹੁੰਚ ਗਈ।
ਜਿਸ ਤੋਂ ਬਾਅਦ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਗਿਆ ਅਤੇ ਟਰੱਕ ਡਰਾਈਵਰ ਨੂੰ ਮੌਕੇ ਤੇ ਹਿਰਾਸਤ ਵਿਚ ਲੈ ਲਿਆ। ਜਿਸ ਤੋਂ ਬਾਅਦ ਪੁਲਿਸ ਵੱਲੋਂ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਤੋ ਇਲਾਵਾ ਪੁਲਿਸ ਵੱਲੋ ਮ੍ਰਿਤਕ ਲ਼ੜਕੀ ਅਤੇ ਉਸ ਦੀ ਸਾਥਣ ਦੇ ਪਰਿਵਾਰ ਵਾਲਿਆ ਨੂੰ ਸੁਚਤ ਕਰ ਦਿੱਤਾ ਗਿਆ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |