ਖਾਦਾਂ ਦੀਆਂ ਕੀਮਤਾਂ ਬਾਰੇ ਮੋਦੀ ਸਰਕਾਰ ਨੇ ਲਿਆ ਇਹ ਵੱਡਾ ਫੈਸਲਾ-ਦੇਖੋ ਪੂਰੀ ਖ਼ਬਰ

ਡੀਏਪੀ ਦੀਆਂ ਕੀਮਤਾਂ ਵਿੱਚ ਵਾਧੇ ਦੇ ਵਿਚਕਾਰ ਮੋਦੀ ਸਰਕਾਰ ਨੇ ਇਸ ‘ਤੇ ਸਬਸਿਡੀ ਵਧਾ ਦਿੱਤੀ ਹੈ। ਸਰਕਾਰ ਨੇ ਕਿਹਾ ਹੈ ਕਿ ਗਲੋਬਲ ਕੀਮਤਾਂ ਵਿੱਚ ਵਾਧੇ ਦੇ ਬਾਵਜੂਦ ਕਿਸਾਨਾਂ ਨੂੰ ਡੀਏਪੀ ਖਾਦ ਦਾ ਇੱਕ ਥੈਲਾ 2400 ਦੀ ਬਜਾਏ 1200 ਰੁਪਏ ਵਿੱਚ ਹੀ ਮਿਲੇਗਾ। ਬਿਆਨ ਵਿੱਚ ਕਿਹਾ ਗਿਆ ਹੈ ਕਿ ਸਰਕਾਰ ਨੇ ਡਾਏ ਅਮੋਨੀਅਮ ਫਾਸਫੇਟ (ਡੀਏਪੀ) ਖਾਦ ਦੀ ਸਬਸਿਡੀ ਵਿੱਚ 140 ਪ੍ਰਤੀਸ਼ਤ ਦਾ ਵਾਧਾ ਕੀਤਾ ਹੈ।

ਬਿਆਨ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਖਾਦ ਦੀਆਂ ਕੀਮਤਾਂ ਦੇ ਮੁੱਦੇ ‘ਤੇ ਇੱਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਅੰਤਰਰਾਸ਼ਟਰੀ ਕੀਮਤਾਂ ਵਿੱਚ ਵਾਧੇ ਦੇ ਬਾਵਜੂਦ ਕਿਸਾਨਾਂ ਨੂੰ ਉਹੀ ਪੁਰਾਣੀਆਂ ਦਰਾਂ ‘ਤੇ ਖਾਦ ਮਿਲਣੀ ਚਾਹੀਦੀ ਹੈ।

ਬਿਆਨ ਵਿੱਚ ਕਿਹਾ ਗਿਆ ਹੈ ਕਿ ਡੀਏਪੀ ਖਾਦ ਲਈ ਸਬਸਿਡੀ 500 ਰੁਪਏ ਪ੍ਰਤੀ ਬੈਗ ਤੋਂ ਵਧਾ ਕੇ 140 ਪ੍ਰਤੀਸ਼ਤ ਪ੍ਰਤੀ ਬੈਗ ਕਰਨ ਦਾ ਇਤਿਹਾਸਕ ਫੈਸਲਾ ਗਿਆ। ਇਸ ਤਰ੍ਹਾਂ ਡੀਏਪੀ ਦੇ ਅੰਤਰਰਾਸ਼ਟਰੀ ਬਾਜ਼ਾਰ ਕੀਮਤਾਂ ਵਿਚ ਵਾਧੇ ਦੇ ਬਾਵਜੂਦ ਇਸ ਨੂੰ ਪੁਰਾਣੀ ਕੀਮਤ ‘ਤੇ ਸਿਰਫ 1200 ਰੁਪਏ ‘ਤੇ ਵੇਚਣ ਦਾ ਫੈਸਲਾ ਕੀਤਾ ਗਿਆ ਹੈ। ਨਾਲ ਹੀ ਕੇਂਦਰ ਸਰਕਾਰ ਨੇ ਕੀਮਤਾਂ ਵਾਧੇ ਦਾ ਸਾਰਾ ਭਾਰ ਸਹਿਣ ਦਾ ਫੈਸਲਾ ਕੀਤਾ ਹੈ।

ਦੱਸ ਦਈਏ ਕਿ ਪਿਛਲੇ ਸਾਲ ਡੀਏਪੀ ਦੀ ਅਸਲ ਕੀਮਤ 1,700 ਰੁਪਏ ਪ੍ਰਤੀ ਬੈਗ ਸੀ। ਜਿਸ ਵਿੱਚ ਕੇਂਦਰ ਸਰਕਾਰ 500 ਰੁਪਏ ਪ੍ਰਤੀ ਬੈਗ ਦੀ ਸਬਸਿਡੀ ਦੇ ਰਹੀ ਸੀ। ਇਸ ਲਈ ਕੰਪਨੀਆਂ 1200 ਰੁਪਏ ਪ੍ਰਤੀ ਬੈਗ ਦੇ ਹਿਸਾਬ ਨਾਲ ਕਿਸਾਨਾਂ ਨੂੰ ਖਾਦ ਵੇਚ ਰਹੀਆਂ ਸੀ। ਹਾਲ ਹੀ ਵਿੱਚ ਡੀਏਪੀ ਵਿੱਚ ਵਰਤੇ ਜਾਂਦੇ ਫਾਸਫੋਰਿਕ ਐਸਿਡ, ਅਮੋਨੀਆ ਆਦਿ ਦੀਆਂ ਅੰਤਰਰਾਸ਼ਟਰੀ ਕੀਮਤਾਂ 60% ਤੋਂ 70% ਹੋਈਆ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

Leave a Reply

Your email address will not be published.