ਪੰਜਾਬ ਚ’ ਏਥੇ ਪਾਣੀ ਨੇ ਮਚਾਈ ਵੱਡੀ ਤਬਾਹੀ,ਹਰ ਪਾਸੇ ਮੱਚੀ ਹਾਹਾਕਾਰ

ਪਿਛਲੇ ਕੁਝ ਦਿਨਾਂ ਤੋਂ ਕੁਦਰਤੀ ਆਫਤਾਂ ਤੇ ਤੁਫਾਨਾਂ ਆਉਣ ਦੀਆਂ ਜਾਂ ਇਹਨਾਂ ਕਾਰਨ ਹੋਈ ਤਬਾਹੀ ਦੀਆਂ ਖ਼ਬਰਾਂ ਸਿਖਰਾਂ ਤੇ ਹੈ। ਦਰਅਸਲ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਨਾਲ ਲੱਗਦੇ ਇਲਾਕਿਆਂ ਵਿਚ ਤੌਕਤੇ ਤੁਫ਼ਾਨ ਆਉਣ ਦੀਆਂ ਸੰਭਾਵਨਾਵਾਂ ਲਗਾਈਆਂ ਜਾ ਰਹੀਆਂ ਹਨ।

ਅਤੇ ਕਿਹਾ ਜਾ ਰਿਹਾ ਹੈ ਇਸ ਤੂਫ਼ਾਨ ਦੇ ਨਾਲ ਨੁਕਸਾਨ ਵੀ ਹੋ ਸਕਦਾ ਹੈ। ਜਿਸ ਕਾਰਨ ਪ੍ਰਸ਼ਾਸਨ ਦੇ ਵੱਲੋਂ ਤਿਆਰੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ। ਪਰ ਹੁਣ ਇਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਕਾਰਨ ਇਲਾਕੇ ਦੇ ਵਿੱਚ ਵੱਡਾ ਨੁਕਸਾਨ ਹੋ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਖਬਰ ਬਜੀਦਪੁਰ ਮਾਈਨਰ ਤੋਂ ਸਾਹਮਣੇ ਆ ਰਹੀ ਹੈ। ਜਿਥੇ ਮਾਈਨਰ ਵਿੱਚ ਪਾੜ ਪੈ ਗਿਆ ਹੈ ਅਤੇ ਉਸ ਨਾਲ ਵੱਡਾ ਨੁਕਸਾਨ ਹੋਇਆ ਹੈ ਜਿਵੇਂ ਉਥੇ ਦਰਖ਼ਤਾਂ ਹੁੰਦਾ ਵੱਡੀ ਗਿਣਤੀ ਵਿਚ ਨੁਕਸਾਨ ਹੋਇਆ ਅਤੇ ਪਾਣੀ ਕਈ ਏਕੜ ਜ਼ਮੀਨ ਵਿੱਚ ਵੱਡੇ ਪੱਧਰ ਤੇ ਭਰ ਗਿਆ ਜਿਸ ਕਾਰਨ ਫਸਲਾਂ ਦੀ ਬਰਬਾਦੀ ਹੋ ਗਈ। ਦੱਸ ਦੇਈਏ ਕਿ ਪਹਿਲਾਂ ਵੀ ਇਸ ਤਰ੍ਹਾਂ ਦਾ ਪਾਣੀ ਕਣਕ ਦੀ ਫ਼ਸਲ ਸਮੇਤ ਪਿਆ ਸੀ ਜਿਸ ਕਾਰਨ ਫ਼ਸਲ ਦਾ ਬਹੁਤ ਨੁਕਸਾਨ ਹੋਇਆ ਸੀ।

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੇ ਰਾਹਤ ਭਰੀ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਦਰਖਤਾਂ ਦਾ ਵੱਡੀ ਗਿਣਤੀ ਵਿੱਚ ਨੁਕਸਾਨ ਹੋਇਆ ਅਤੇ ਜਿਸ ਕਾਰਨ ਇਹ ਪਾੜ ਪੈ ਗਿਆ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਅਬੋਹਰ ਅਤੇ ਫਾਜ਼ਿਲਕਾ ਰੋੜ ਉਤੇ ਲੱਗੇ ਦਰਖ਼ਤ ਭਾਰੀ ਮੀਂਹ ਤੇ ਤੇਜ਼ ਹਨ੍ਹੇਰੀ ਵਰਗੇ ਤੂਫ਼ਾਨ ਕਾਰਨ ਸੜਕ ਤੇ ਡਿੱਗ ਗਏ। ਜਿਨ੍ਹਾਂ ਨੂੰ ਕੁਝ ਘੰਟਿਆਂ ਤੋਂ ਬਾਅਦ ਸੜਕ ਉਤੇ ਚੁਕਿਆ ਗਿਆ ਜਿਸ ਕਾਰਨ ਕਈ ਘੰਟਿਆਂ ਤੱਕ ਟ੍ਰੈਫਿਕ ਵੀ ਪ੍ਰਭਾਵਿਤ ਹੋਈ ਹੈ।

ਜਿਸ ਕਾਰਨ ਰਾਹਗੀਰਾਂ ਨੂੰ ਕਈ ਤਰ੍ਹਾਂ ਦੀਆ ਮੁਸਕਿਲਾ ਦਾ ਸਾਹਮਣਾ ਕਰਨਾ ਪਿਆ। ਇਕ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋ ਪ੍ਰਸ਼ਾਸਨ ਨੂੰ ਸੁਚਿਤ ਕੀਤਾ ਗਿਆ ਜਿਸ ਤੋ ਬਾਅਦ ਇਸ ਸੰਬੰਧੀ ਕਾਰਜ ਕੀਤੇ ਗਏ। ਦੂਜੇ ਪਾਸੇ ਪ੍ਰਸ਼ਾਸਨ ਅਧਿਕਾਰੀ ਵੱਲੋ ਮੌਕੇ ਤੇ ਪਹੁੰਚ ਕੇ ਇਸ ਹਾਦਸੇ ਦਾ ਜਾਇਜਾ ਲਿਆ ਗਿਆ ਅਤੇ ਨਹਿਰੀ ਵਿਭਾਗ ਨੂੰ ਸੁਚਿਤ ਕਰ ਦਿੱਤਾ ਗਿਆ ਜਿਨ੍ਹਾਂ ਵੱਲੋ ਕਾਰਵਾਈ ਸੁਰੂ ਕਰ ਦਿੱਤੀ ਗਈ ਹੈ।

Leave a Reply

Your email address will not be published.