ਕਰੋਨਾ ਕਾਲ ਚ’ ਬਿਜਲੀ ਖਪਤਵਾਰਾਂ ਨੂੰ ਸਰਕਾਰ ਨੇ ਦਿੱਤੀ ਵੱਡੀ ਰਾਹਤ-ਲੋਕਾਂ ਚ’ਛਾਈ ਖੁਸ਼ੀ ਦੀ ਲਹਿਰ

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਬਿਜਲੀ ਖ਼ਪਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਪਟਿਆਲਾ ਦੇ ਵੈਸਟ ਡਵੀਜ਼ਨ ਦੇ ਐਕਸੀਅਨ ਇੰਜੀਨੀਅਰ ਹਰਪ੍ਰੀਤ ਸਿੰਘ, ਪਟਿਆਲਾ ਦੇ ਦਿਹਾਤੀ ਦੇ ਐਕਸੀਅਨ ਇੰਜੀਨੀਅਰ ਸੰਦੀਪ ਪੂਰੀ ਅਤੇ ਪਟਿਆਲਾ ਦੇ ਮਾਡਲ ਟਾਊਨ ਦੇ ਵਧੀਕ ਨਿਗਰਾਨ ਇੰਜੀਨੀਅਰ ਅਮਨਦੀਪ ਸਿੰਘ ਢੀਂਡਸਾ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਵਣਜ ਭਾਗ ਦੀਆਂ ਜਾਰੀ ਹਦਾਇਤਾਂ ਅਨੁਸਾਰ 31 ਦਸੰਬਰ, 2020 ਤੱਕ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਖ਼ਪਤਕਾਰ ਜੋ ਕਿ ਕਿਸੇ ਵੀ ਕਾਰਣ ਆਪਣੇ ਬਿਜਲੀ ਦੇ ਬਿੱਲ ਨਹੀਂ ਭਰ ਸਕੇ ਸੀ, ਉਨ੍ਹਾਂ ਸਾਰੇ ਖ਼ਪਤਕਾਰਾਂ ਨੂੰ ਆਪਣੇ ਬਿਜਲੀ ਦੇ ਬਿੱਲ ਜਮ੍ਹਾਂ ਕਰਾਉਣ ’ਚ ਵਿਸ਼ੇਸ਼ ਛੋਟ ਦਿੱਤੀ ਜਾਵੇਗੀ। ਇਹ ਸਕੀਮ ਤਿੰਨ ਮਹੀਨੇ 15 ਅਪ੍ਰੈਲ 2021 ਤੋਂ 15 ਜੁਲਾਈ 2021 ਤੱਕ ਸਮੁੱਚੇ ਪੰਜਾਬ ’ਚ ਲਾਗੂ ਰਹੇਗੀ।

ਵੰਡ ਮੰਡਲ ਵੈਸਟ ਪਟਿਆਲਾ ਦੇ ਅਧਿਕਾਰ ਖੇਤਰ ’ਚ ਪੈਂਦੇ ਸਾਰੇ ਗੈਰ-ਸਰਕਾਰੀ ਅਤੇ ਸਰਕਾਰੀ ਖ਼ਪਤਕਾਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋ ਜਾਰੀ ਇਸ ਸਕੀਮ ਦਾ ਲਾਭ ਲੈਣ ਲਈ ਕਿਸੇ ਵੀ ਕੰਮਕਾਜ ਵਾਲੇ ਦਿਨ ਮੰਡਲ ਵੈਸਟ ਪਟਿਆਲਾ ਅਧੀਨ ਪੈਂਦੇ ਇਲਾਕਿਆਂ ਨਾਲ ਸਬੰਧਿਤ ਅਫ਼ਸਰਾਂ ਨੂੰ ਮਿਲ ਸਕਦੇ ਹਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *