ਕਨੇਡਾ ਜਾਣ ਵਾਲਿਆਂ ਦੇ ਸੁਪਨੇ ਹੋਏ ਚੂਰੋ-ਚੂਰ,ਹੁਣ ਆਈ ਇਹ ਤਾਜ਼ਾ ਵੱਡੀ ਖ਼ਬਰ

ਕੈਨੇਡਾ ਨੇ ਭਾਰਤ ਤੇ ਪਾਕਿਸਤਾਨ ਤੋਂ ਆਉਣ ਵਾਲੀਆਂ ਯਾਤਰੀ ਉਡਾਣਾਂ ‘ਤੇ ਪਾਬੰਦੀ ਅੱਗੇ ਹੋਰ 30 ਦਿਨਾਂ ਲਈ ਵਧਾ ਦਿੱਤੀ ਹੈ। ਹੁਣ ਤੁਹਾਨੂੰ ਕੈਨੇਡਾ ਦੀ ਉਡਾਣ ਭਰਨ ਲਈ ਮਹੀਨਾ ਕੁ ਹੋਰ ਇੰਤਜ਼ਾਰ ਕਰਨਾ ਹੋਵੇਗਾ। ਉੱਥੋਂ ਦੇ ਟਰਾਂਸਪੋਰਟ ਮੰਤਰੀ ਉਮਰ ਅਲਘਬਰਾ ਨੇ ਇਕ ਬਿਆਨ ਵਿਚ ਕਿਹਾ ਕਿ ਕੋਵਿਡ-19 ਖਿਲਾਫ਼ ਲੜਨ ਦੀ ਮੁਹਿੰਮ ਤਹਿਤ ਕੈਨੇਡਾ ਨੇ ਭਾਰਤ ਅਤੇ ਪਾਕਿਸਤਾਨ ਤੋਂ ਆਉਣ ਵਾਲੀਆਂ ਯਾਤਰੀ ਉਡਾਣਾਂ ‘ਤੇ ਪਾਬੰਦੀ ਵਿਚ ਵਾਧਾ ਕਰਦਿਆਂ ਇਸ ਨੂੰ 21 ਜੂਨ ਤੱਕ ਕਰ ਦਿੱਤਾ ਹੈ।

ਟਰਾਂਸਪੋਰਟ ਮੰਤਰੀ ਉਮਰ ਅਲਘਬਰਾ ਨੇ ਕਿਹਾ ਕਿ ਓਟਾਵਾ ਵੱਲੋਂ ਪਹਿਲੀ ਵਾਰ 22 ਅਪ੍ਰੈਲ ਨੂੰ ਇਹ ਪਾਬੰਦੀ ਲਾਈ ਗਈ ਸੀ। ਇਸ ਨਾਲ ਕੈਨੇਡਾ ਪਹੁੰਚਣ ਵਾਲੇ ਹਵਾਈ ਯਾਤਰੀਆਂ ਵਿਚ ਕੋਰੋਨਾ ਲਾਗ ਦੇ ਮਾਮਲੇ ਕਾਫ਼ੀ ਘੱਟ ਦੇਖਣ ਨੂੰ ਮਿਲੇ ਹਨ। ਉੱਥੇ ਹੀ, ਇਸ ਵਿਚਕਾਰ ਕਾਰਗੋ ਉਡਾਣਾਂ ‘ਤੇ ਕੋਈ ਪਾਬੰਦੀ ਨਹੀਂ ਲਾਈ ਗਈ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਕੈਨੇਡਾ ਦੇ ਨਾਗਰਿਕਾਂ ਦੀ ਸੁਰੱਖਿਆ ਅਤੇ ਬਾਹਰੀ ਕੋਵਿਡ-19 ਮਾਮਲਿਆਂ ਦੇ ਜੋਖ਼ਮ ਨੂੰ ਦੇਖਦੇ ਹੋਏ ਇਹ ਉਪਾਅ ਫਿਲਹਾਲ ਜਾਰੀ ਰਹਿਣਗੇ। ਉੱਥੇ ਹੀ, ਉਪ ਜਨਤਕ ਸਿਹਤ ਅਧਿਕਾਰੀ ਹੋਵਰਡ ਨਜੂ ਨੇ ਦੱਸਿਆ ਕਿ ਕੈਨੇਡਾ ਵਿਚ ਟੀਕਾਕਰਨ ਵਿਚ ਤੇਜ਼ੀ ਆਈ ਹੈ ਅਤੇ ਪਿਛਲੇ ਹਫ਼ਤੇ ਤੋਂ ਰੋਜ਼ਾਨਾ ਦੇ ਮਾਮਲਿਆਂ ਵਿਚ 25 ਫ਼ੀਸਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਕੈਨੇਡਾ ਵਿਚ ਮਹਾਮਾਰੀ ਦੇ ਸ਼ੁਰੂ ਤੋਂ ਲੈ ਕੇ ਹੁਣ ਤੱਕ ਕੋਵਿਡ-19 ਕਾਰਨ 25,111 ਮੌਤਾਂ ਹੋ ਚੁੱਕੀਆਂ ਹਨ ਅਤੇ 13 ਲੱਖ ਤੋਂ ਵੱਧ ਮਾਮਲੇ ਦਰਜ ਹੋਏ ਹਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *