ਸਾਵਧਾਨ : ਅਚਾਨਕ ਜਿਆਦਾ ਕੇਸਾਂ ਕਰਕੇ ਇਸ ਪਿੰਡ ਨੂੰ ਐਲਾਨਿਆਂ ਗਿਆ ਕੰਟੇਨਮੈਂਟ ਜੋਨ – ਦੇਖੋ ਤਾਜਾ ਵੱਡੀ ਖਬਰ

ਪੰਜਾਬ ਵਿੱਚ ਕਰੋਨਾ ਟੈਸਟ ਅਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾਏ ਜਾਣ ਤੋਂ ਬਾਅਦ ਵੀ ਕਰੋਨਾ ਕੇਸਾਂ ਵਿਚ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ। ਸੂਬਾ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਉਣ ਲਈ ਬਹੁਤ ਸਾਰੀਆਂ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ।

ਤਾਲਾਬੰਦੀ ਦੌਰਾਨ ਲਗਾਈਆਂ ਹੋਈਆਂ ਪਾਬੰਦੀਆਂ ਨੂੰ ਜਿਥੇ 31 ਮਈ ਤੱਕ ਵਧਾਇਆ ਗਿਆ ਹੈ ਉਥੇ ਹੀ ਰਾਤ ਦਾ ਕਰਫਿਊ ਵੀ ਲਗਾਤਾਰ ਜਾਰੀ ਹੈ। ਹਫ਼ਤਾਵਾਰੀ ਤਾਲਾਬੰਦੀ ਵੀ ਪਹਿਲਾਂ ਦੀ ਤਰਾਂ ਹੀ ਚੱਲ ਰਹੀ ਹੈ। ਉੱਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਜਿਲ੍ਹਿਆਂ ਦੇ ਅਧਿਕਾਰੀਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਵੀ ਦਿੱਤੇ ਗਏ ਹਨ।

ਅਚਾਨਕ ਵਧੇ ਕਰੋਨਾ ਕੇਸਾਂ ਕਰਕੇ ਇਸ ਪਿੰਡ ਨੂੰ ਐਲਾਨਿਆ ਗਿਆ ਹੈ ਕੰਟੇਨਮੈਂਟ ਜੋਨ,ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਨਸਾ ਜਿਲ੍ਹੇ ਦੇ ਅਧੀਨ ਆਉਂਦੇ ਪਿੰਡ ਮੈਡੀਕਲ ਬਲਾਕ ਖਿਆਲਾ ਕਲਾਂ ,ਜਿਲ੍ਹਾ ਮਾਨਸਾ ਨੂੰ ਵਧੇਰੇ ਕਰੋਨਾ ਕੇਸਾਂ ਦੇ ਸਾਹਮਣੇ ਆਉਣ ਤੇ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਗਿਆ ਹੈ। ਇਸ ਬਾਰੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਆਫ਼ਤ ਪ੍ਰਬੰਧਨ ਐਕਟ ਅਧੀਨ ਮਿਲੇ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਤੇ ਕਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਇਸ ਖੇਤਰ ਨੂੰ ਕੰਟੇਨਮੈਂਟ ਜੋਨ ਐਲਾਨ ਦਿੱਤਾ ਹੈ।

ਇਸ ਜ਼ੋਨ ਵਿੱਚ ਕੰਮ ਕਰਦੇ ਵਿਅਕਤੀਆਂ ਨੂੰ ਸੁਰੱਖਿਆ ਸੇਵਾਵਾਂ ਪ੍ਰਦਾਨ ਕਰਨ ਅਤੇ ਫੀਲਡ ਸਟਾਫ ਦੇ ਰਹਿਣ ਸਹਿਣ ਅਤੇ ਖਾਣ ਪੀਣ ਦਾ ਪ੍ਰਬੰਧ ਦਾ ਵੀ ਖਿਆਲ ਰੱਖਿਆ ਜਾਵੇਗਾ। ਇਸ ਖੇਤਰ ਦੀ ਨਿਗਰਾਨੀ ਲਈ ਚਾਰ ਮੈਂਬਰੀ ਰੈਪਿਡ ਰਿਸਪੌਂਸ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਮਾਨਸਾ ਦੇ ਡੀਐਸਪੀ ਗੁਰਮੀਤ ਸਿੰਘ ਬਰਾੜ, ਐਸ ਐਚ ਓ ਜੋਗਾ, ਐਸ ਆਈ ਅਮਰੀਕ ਸਿੰਘ ਅਤੇ ਨਾਇਬ ਤਸੀਲਦਾਰ ਮਾਨਸਾ ਬਲਵਿੰਦਰ ਸਿੰਘ, ਐੱਸ ਐਮ ਓ ਖਿਆਲਾ ਕਲਾਂ ਡਾਕਟਰ ਹਰਦੀਪ ਸ਼ਰਮਾ ਨੂੰ ਸ਼ਾਮਲ ਕੀਤਾ ਗਿਆ ਹੈ।

ਇਸ ਟੀਮ ਵੱਲੋਂ ਜਿਥੇ ਇਲਾਕੇ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਉਥੇ ਹੀ ਮੈਡੀਕਲ ਸੇਵਾਵਾਂ ਉਪਰ ਵੀ ਨਿਗਰਾਨੀ ਰੱਖੀ ਜਾਵੇਗੀ। ਉਥੇ ਹੀ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਇਸ ਇਲਾਕੇ ਦੇ ਨਾਲ ਲੱਗਦੇ ਇਲਾਕੇ ਨੂੰ ਬਰਫ ਜ਼ੋਨ ਘੋਸ਼ਿਤ ਕੀਤਾ ਗਿਆ ਹੈ।

Leave a Reply

Your email address will not be published.