ਪੰਜਾਬ ਚ’ ਜਹਾਜ਼ ਕ੍ਰੈਸ਼ ਹੋਣ ਨਾਲ ਸ਼ਹੀਦ ਹੋਣ ਵਾਲੇ ਅਭਿਨਵ ਚੌਧਰੀ ਦੇ ਪਿਤਾ ਵੱਲੋਂ ਆ ਗਈ ਵੱਡੀ ਖ਼ਬਰ

ਪੰਜਾਬ ਦੇ ਜ਼ਿਲ੍ਹਾ ਮੋਗਾ ਵਿਖੇ ਭਾਰਤੀ ਹਵਾਈ ਫੌਜ ਦੇ ਲੜਾਕੂ ਜਹਾਜ਼ ਮਿਗ-21 ਹਾਦਸਾਗ੍ਰਸਤ ਹੋਣ ਕਾਰਨ ਜਾਨ ਗਵਾਉਣ ਵਾਲੇ ਪਾਇਲਟ ਅਭਿਨਵ ਚੌਧਰੀ ਦੇ ਪਿਤਾ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਮਿਗ-21 ਜਹਾਜ਼ਾਂ ਨੂੰ ਬੰਦ ਕੀਤਾ ਜਾਣਾ ਚਾਹੀਦਾ ਹੈ।

ਉਹਨਾਂ ਨੇ ਭਾਵੁਕ ਹੁੰਦਿਆਂ ਕਿਹਾ ਕਿ ਮੇਰਾ ਬੇਟਾ ਤਾਂ ਚਲਾ ਗਿਆ ਪਰ ਕਿਸੇ ਹੋਰ ਦਾ ਬੇਟਾ ਨਾ ਜਾਵੇ, ਇਸ ਲਈ ਸਰਕਾਰ ਨੂੰ ਇਹਨਾਂ ਨੂੰ ਤੁਰੰਤ ਬੰਦ ਕਰ ਦੇਣਾ ਚਾਹੀਦਾ ਹੈ। ਇਸ ਕਾਰਨ ਕਈ ਜਵਾਨ ਅਪਣੀ ਜਾਨ ਗਵਾ ਚੁੱਕੇ ਹਨ। ਅਭਿਨਵ ਚੌਧਰੀ ਦੀ ਮ੍ਰਿਤਕ ਦੇਹ ਅੱਜ ਉਹਨਾਂ ਦੇ ਜੱਦੀ ਪਿੰਡ ਪਹੁੰਚੀ।

ਇਸ ਮੌਕੇ ਭਾਰੀ ਗਿਣਤੀ ਵਿਚ ਲੋਕ ਇਕੱਠੇ ਹੋਏ ਅਤੇ ਉਹਨਾਂ ਨੇ ਸ਼ਹੀਦ ਪਾਇਲਟ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਪਿੰਡ ਵਾਸੀਆਂ ਦਾ ਰੋ-ਰੋ ਕੇ ਬੁਰਾ ਹਾਲ ਸੀ। ਦੱਸ ਦਈਏ ਕਿ ਅਭਿਨਵ ਚੌਧਰੀ ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਦੇ ਪਿੰਡ ਪੁਸਰ ਦਾ ਰਹਿਣ ਵਾਲਾ ਸੀ। ਉਸ ਦੇ ਪਿਤਾ ਸਤੇਂਦਰ ਚੌਧਰੀ ਇੱਕ ਕਿਸਾਨ ਹਨ।

ਅਭਿਨਵ ਦਾ ਵਿਆਹ 17 ਮਹੀਨੇ ਪਹਿਲਾਂ ਹੋਇਆ ਸੀ। ਉਸ ਸਮੇਂ ਉਹਨਾਂ ਦੇ ਵਿਆਹ ਦੇ ਕਾਫੀ ਚਰਚੇ ਹੋਏ ਸਨ। ਦਰਅਸਲ ਅਭਿਨਵ ਨੇ ਅਪਣੇ ਸਹੁਰਿਆਂ ਵੱਲੋਂ ਦਿੱਤੇ ਗਏ ਨਕਦ ਪੈਸੇ ਵਾਪਸ ਕਰਕੇ ਸ਼ਗਨ ਵਿਚ ਸਿਰਫ ਇੱਕ ਰੁਪਿਆ ਲਿਆ ਸੀ। ਅਭਿਨਵ ਦਾ ਮੰਨਣਾ ਸੀ ਕਿ ਵਿਆਹ ਵਿਚ ਦਾਜ ਦੀ ਕੋਈ ਭੂਮਿਕਾ ਨਹੀਂ ਹੋਣੀ ਚਾਹੀਦੀ। ਇਸ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

Leave a Reply

Your email address will not be published.